ਪੰਜਾਬ ਪੰਜਾਬ ਸਰਕਾਰ ਵੱਲੋਂ 3 ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ/ ਪਵਿੱਤਰ ਸ਼ਹਿਰ ਹੋਣ ਦਾ ਨੋਟੀਫਿਕੇਸ਼ਨ ਜਾਰੀ/ ਮੁੱਖ ਮੰਤਰੀ ਮਾਨ ਨੇ ਸਾਂਝਾ ਕੀਤੀ ਜਾਣਕਾਰੀ By admin - December 21, 2025 0 13 Facebook Twitter Pinterest WhatsApp ਪੰਜਾਬ ਸਰਕਾਰ ਨੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦਾ ਵਾਅਦਾ ਪੂਰਾ ਕਰ ਦਿੱਤਾ ਐ। ਸਰਕਾਰ ਨੇ ਬੀਤੇ ਦਿਨ ਕੀਤੇ ਐਲਾਨ ਮੁਤਾਬਕ ਤਿੰਨ ਸ਼ਹਿਰਾਂ ਦੇ ਪਵਿੱਤਰ ਸ਼ਹਿਰ ਹੋਣ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਐ। ਇਨ੍ਹਾਂ ਪਵਿੱਤਰ ਸ਼ਹਿਰਾਂ ਵਿਚ ਅੰਮ੍ਰਿਤਸਰ, ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਸ਼ਾਮਲ ਹਨ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੇ ਤਿੰਨ ਮਹਾਨ ਤਖਤ ਸਾਹਿਬਾਨਾਂ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇ ਦਿੱਤਾ ਗਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫੈਸਲਾ ਸਿੱਖ ਸੰਗਤ ਦੀਆਂ ਖਵਾਇਸ਼ਾਂ ਦੇ ਹਿਸਾਬ ਨਾਲ ਕੀਤਾ ਗਿਆ ਐ। ਇਸ ਸਬੰਧੀ ਲਾਈਵ ਹੋ ਕੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਫ਼ੈਸਲੇ ਦਾ ਐਲਾਨ ਸਭ ਤੋਂ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਕੀਤਾ ਗਿਆ ਸੀ। ਉਨ੍ਹਾਂ ਨੇ ਇਹ ਮਹੱਤਵਪੂਰਨ ਫ਼ੈਸਲਾ ਲੈਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਿੱਖ ਧਰਮ ਨਾਲ ਜੁੜੇ ਪੰਜ ਤਖ਼ਤਾਂ ਵਿੱਚੋਂ ਤਿੰਨ ਪੰਜਾਬ ਵਿੱਚ ਸਥਿਤ ਹਨ। ਇਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਸ਼ਾਮਲ ਹਨ। ਹੁਣ ਇਨ੍ਹਾਂ ਤਿੰਨਾਂ ਸ਼ਹਿਰਾਂ ਨੂੰ ਅਧਿਕਾਰਤ ਤੌਰ ‘ਤੇ ਵਿਸ਼ਵਾਸ ਦੇ ਕੇਂਦਰਾਂ ਅਤੇ ਪਵਿੱਤਰ ਸ਼ਹਿਰਾਂ ਦਾ ਦਰਜਾ ਦੇ ਦਿੱਤਾ ਗਿਆ ਹੈ। ਪਵਿੱਤਰ ਸ਼ਹਿਰ ਦਾ ਦਰਜਾ ਮਿਲਣ ਤੋਂ ਬਾਅਦ ਹੁਣ ਇਹਨਾਂ ਤਿੰਨਾਂ ਸ਼ਹਿਰਾਂ ਦੀਆਂ ਹੱਦਾਂ ਦੇ ਅੰਦਰ ਮੀਟ, ਸ਼ਰਾਬ ਅਤੇ ਤੰਬਾਕੂ ਦੀ ਵਿਕਰੀ ‘ਤੇ ਮੁਕੰਮਲ ਪਾਬੰਦੀ ਹੋਵੇਗੀ। ਕਿਸੇ ਵੀ ਤਰ੍ਹਾਂ ਦੀਆਂ ਹੋਰ ਨਸ਼ੀਲੀਆਂ ਵਸਤਾਂ ਦੇ ਵਪਾਰ ਜਾਂ ਵਰਤੋਂ ‘ਤੇ ਸਖ਼ਤੀ ਨਾਲ ਰੋਕ ਲਗਾਈ ਗਈ ਹੈ। ਦੁਨੀਆ ਭਰ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਹਨਾਂ ਸ਼ਹਿਰਾਂ ਵਿੱਚ ਈ-ਰਿਕਸ਼ਾ, ਮਿੰਨੀ ਬੱਸਾਂ ਅਤੇ ਸ਼ਟਲ ਬੱਸਾਂ ਵਰਗੇ ਜਨਤਕ ਆਵਾਜਾਈ ਦੇ ਸਾਧਨ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ। ਸ਼ਰਧਾਲੂਆਂ ਨੂੰ ਨਤਮਸਤਕ ਹੋਣ ਵੇਲੇ ਕਿਸੇ ਵੀ ਕਿਸਮ ਦੀ ਆਵਾਜਾਈ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।