ਪੰਜਾਬ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਮੰਤਰੀ ਖੁੱਡੀਆਂ/ ਪਰਿਵਾਰ ਸਮੇਤ ਮੱਥਾ ਟੇਕਿਆ, ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ By admin - December 22, 2025 0 10 Facebook Twitter Pinterest WhatsApp ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਦਸ਼ਮੇਸ਼ ਪਿਤਾ ਜੀ ਨੇ ਜ਼ੁਲਮ ਵਿਰੁੱਧ ਲੜਦਿਆਂ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ, ਜਿਸ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਸਾਹਿਬਜ਼ਾਦਿਆਂ ਦੇ ਜੀਵਨ ਅਤੇ ਉਨ੍ਹਾਂ ਦੀ ਦ੍ਰਿੜਤਾ ਤੋਂ ਸੇਧ ਲੈਣ। ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜਾ ਦਿਵਾਉਣ ਲਈ ਉਹ ਸਰਕਾਰ ਅਤੇ ਹਾਈ ਕਮਾਨ ਕੋਲ ਜ਼ੋਰਦਾਰ ਪੈਰਵੀ ਕਰਨਗੇ। ਉਹਨਾਂ ਕਿਹਾ ਕਿ ਸ਼ਹੀਦੀ ਸਭਾ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੁੰਦੀਆਂ ਹਨ। ਅਜਿਹੇ ਸਮੇਂ ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਇਸ ਧਰਤੀ ਦੇ ਸਤਿਕਾਰ ਲਈ ਕੀਤੇ ਜਾਣ ਵਾਲੇ ਯਤਨ ਸ਼ਲਾਘਾਯੋਗ ਹਨ।