ਪੰਜਾਬ ਪੰਜਾਬੀ ਗਾਇਕ ਮਾਸਟਰ ਸਲੀਮ ਦੇ ਪਿਤਾ ਦਾ ਦੇਹਾਂਤ/ ਪੰਜਾਬੀ ਸੰਗੀਤ ਜਗਤ ਅੰਦਰ ਸੋਗ ਦੀ ਲਹਿਰ By admin - December 22, 2025 0 10 Facebook Twitter Pinterest WhatsApp ਪ੍ਰਸਿੱਧ ਗਾਇਕ ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਦੇਹਾਂਤ ਹੋ ਗਿਆ ਹੈ। ਰਿਪੋਰਟਾਂ ਅਨੁਸਾਰ ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਜਲੰਧਰ ਦੇ ਇਕ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ, ਜਿੱਥੇ ਉਨ੍ਹਾਂ ਨੇ 85 ਸਾਲ ਦੀ ਉਮਰ ਵਿੱਚ ਉਨ੍ਹਾਂ ਨੇ ਅੰਤਿਮ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਉਸਤਾਦ ਪੂਰਨ ਸ਼ਾਹ ਕੋਟੀ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਬਹੁਤ ਵੱਡਾ ਆਦਰ ਅਤੇ ਮਾਣ ਹਾਸਲ ਸੀ। ਉਨ੍ਹਾਂ ਨੇ ਆਪਣੇ ਸੰਗੀਤਕ ਸਫ਼ਰ ਦੌਰਾਨ ਮਾਸਟਰ ਸਲੀਮ, ਹੰਸ ਰਾਜ ਹੰਸ ਅਤੇ ਸਾਬਰ ਕੋਟੀ ਵਰਗੇ ਕਈ ਮਸ਼ਹੂਰ ਗਾਇਕਾਂ ਨੂੰ ਤਰਾਸ਼ ਕੇ ਪੰਜਾਬੀ ਸੰਗੀਤ ਨੂੰ ਨਵੀਂ ਪਛਾਣ ਦਿੱਤੀ। ਉਨ੍ਹਾਂ ਦੀ ਸਾਦਗੀ, ਰਿਆਜ਼ ਅਤੇ ਸੰਗੀਤ ਪ੍ਰਤੀ ਸਮਰਪਣ ਨੂੰ ਹਮੇਸ਼ਾਂ ਯਾਦ ਕੀਤਾ ਜਾਵੇਗਾ। ਉਸਤਾਦ ਪੂਰਨ ਸ਼ਾਹ ਕੋਟੀ ਦੇ ਦਿਹਾਂਤ ’ਤੇ ਸੰਗੀਤ ਅਤੇ ਕਲਾ ਜਗਤ ਨਾਲ ਜੁੜੀਆਂ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਸੋਸ਼ਲ ਮੀਡੀਆ ’ਤੇ ਵੀ ਪ੍ਰਸ਼ੰਸਕ ਅਤੇ ਕਲਾਕਾਰ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕਰ ਰਹੇ ਹਨ।