
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰੈੱਸ ਕਾਨਫਰੰਸ ਕਰ ਕੇ ਬੀਤੇ ਦਿਨੀਂ ਆਏ ਚੋਣ ਨਤੀਜਿਆਂ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਐ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸਰਕਾਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਸ਼ਾਨ ਨਾਲ ਜਿੱਤਣ ਦੇ ਦਾਅਵੇ ਕਰ ਰਹੀ ਐ ਜਦਕਿ ਹਰੀਕਤ ਇਹ ਐ ਕਿ ਕਾਂਗਰਸ ਨੇ ਵੀ ਇਨ੍ਹਾਂ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਐ।
ਉਨ੍ਹਾਂ ਕਿਹਾ ਕਿ ਸਰਕਾਰ ਪਾਰਦਸ਼ਤਾ ਦੇ ਝੂਠੇ ਦਾਅਵੇ ਕਰ ਕੇ ਆਪਣੀ ਪਿੱਠ ਥਪਥਪਾ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ 800 ਤੋਂ ਵੱਧ ਸੀਟਾਂ ਦੇ ਧਾਂਦਲੀ ਕੀਤੀ ਐ, ਜਿਸ ਤੋਂ ਸਾਫ ਐ ਕਿ ਸਰਕਾਰ ਦੇ ਕੀਤੇ ਜਾ ਰਹੇ ਦਾਅਵੇ ਸੱਚਾਈ ਤੋਂ ਦੂਰ ਹਨ। ਚੋਣਾਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਬਾਈਕਾਟ ਵਾਲੀਆਂ ਸੀਟਾਂ ਨੂੰ ਵੀ ਆਪਣੀ ਜਿੱਤ ਦਰਸਾ ਦਿੱਤਾ ਐ। ਉਨ੍ਹਾਂ ਕਿਹਾ ਕਿ ਕੁੱਲ ਮਿਲਾ ਕੇ ਸਰਕਾਰ ਨੇ ਇਹ ਚੋਣਾਂ ਗਲਤ ਤਰੀਕੇ ਨਾਲ ਜਿੱਤੀਆਂ ਹਨ।

