ਪੰਜਾਬ ਚੰਡੀਗੜ੍ਹ ਐਡਿਡ ਕਾਲਜ ਅਧਿਆਪਕਾਂ ਵੱਲੋਂ ਸੰਘਰਸ਼ ਦਾ ਐਲਾਨ/ ਕੇਂਦਰੀ ਗ੍ਰਹਿ ਮੰਤਰੀ ਦੇ ਵਾਅਦੇ ਮੁਤਾਬਕ ਸਹੂਲਤਾਂ ਦੀ ਮੰਗ By admin - December 25, 2025 0 10 Facebook Twitter Pinterest WhatsApp ਚੰਡੀਗੜ੍ਹ ਐਡਿਡ ਕਾਲਜ ਟੀਚਰ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਐ। ਚੰਡੀਗੜ੍ਹ ਵਿਖੇ ਮੀਡੀਆ ਨੂੰ ਮੁਖਾਤਿਬ ਹੁੰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਐਡਿਡ ਕਾਲਜ ਅਧਿਆਪਕ ਲਾਵਾਰਿਸਾਂ ਦੀ ਹਾਲਤ ਵਿਚ ਵਿਚਰ ਰਹੇ ਨੇ। ਉਨ੍ਹਾਂ ਕਿਹਾ ਕਿ ਸਾਨੂੰ ਕਦੇ ਪੰਜਾਬ, ਕਦੇ ਚੰਡੀਗੜ੍ਹ ਕਦੇ ਪੰਜਾਬ ਯੂਨੀਵਰਸਿਟੀ ਨਾਲ ਜੋੜ ਦਿੱਤਾ ਜਾਂਦਾ ਹੈ, ਜਿਸ ਦੇ ਚਲਦਿਆਂ ਸਾਨੂੰ ਕੰਮ ਮੁਤਾਬਕ ਸਹੂਲਤਾ ਨਹੀਂ ਮਿਲ ਰਹੀਆਂ। ਉਨ੍ਹਾਂ ਕਿ ਉਹ ਇਸ ਬਾਰੇ ਸਰਕਾਰੇ-ਦਰਬਾਰੇ ਪਹੁੰਚ ਕਰ ਚੁੱਕੇ ਹਨ ਪਰ ਕੋਈ ਸੁਣਵਾਈ ਨਹੀਂ ਹੋਈ ਜਿਸ ਦੇ ਚਲਦਿਆਂ ਉਹ ਆਉਂਦੇ ਸੈਸ਼ਨ ਤੋਂ ਪਹਿਲਾਂ ਵੱਡਾ ਸੰਘਰਸ਼ ਵਿੱਢਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਨੇ ਸਾਡੇ ਨਾਲ ਵਾਅਦੇ ਕੀਤੇ ਸਨ ਪਰ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਅਸੀ ਵੱਖ ਵੱਖ ਰਾਜਨੀਤਿਕ ਪਾਰਟੀ, ਰਾਜਪਾਲ ਅਤੇ ਹੋਰ ਅਫ਼ਸਰ ਨੂੰ ਮਿਲੇ ਪਰ ਸਾਡੀ ਮੰਗ ਪੂਰੀ ਨਹੀਂ ਹੋਈ। ਅਧਿਆਪਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਉਹਨਾਂ ਨੂੰ CAS ਤਹਿਤ ਪ੍ਰਮੋਸ਼ਨਾ ਅਤੇ ਬਣਦਾ DA ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਦੇ ਪਾਸ ਕੀਤੇ ਕਾਨੂੰਨ ਨੂੰ ਸਾਡੇ ਅਫਸਰ ਲਾਗੂ ਕਰਨ ਲਈ ਤਿਆਰ ਨਹੀਂ ਨੇ। ਹਾਈ ਕੋਰਟ ਅਤੇ ਸੁਪਰੀਮ ਕੋਰਟ ਨੇ ਕਾਫੀ ਕੇਸ ਸਾਡੇ ਹੱਕ ਵਿੱਚ ਕੀਤੇ ਪਰ ਉਸਨੂੰ ਵੀ ਨਹੀਂ ਮੰਨਦੇ। ਉਨ੍ਹਾਂ ਕਿਹਾ ਕਿ ਉਹ ਆਉਂਦੇ ਸੈਸ਼ਨ ਤੋਂ ਵੱਡਾ ਸੰਗਰਸ਼ ਵਿੱਢਣ ਜਾ ਰਹੇ ਹਨ। ਜੇਕਰ ਆਉਣ ਵਾਲੇ ਦਿਨਾਂ ਦੇ ਵਿੱਚ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਅਗਲੇ ਅਕੈਡਮਿਕ ਸਮੈਸਟਰ ਨੂੰ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਾਰੇ ਮਟਕਾ ਚੌਂਕ ਕੋਲ ਪ੍ਰਦਰਸ਼ਨ ਕਰਨਾ ਪਵੇ ਚਾਹੇ ਚੰਡੀਗੜ੍ਹ ਸੈਕਟਰੀਏਟ ਘੇਰਨੀ ਪਵੇ, ਜਿਸ ਵੀ ਤਰੀਕੇ ਦਾ ਪ੍ਰਦਰਸ਼ਨ ਕਰਨਾ ਪਿਆ, ਸਾਡੇ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਕੀਤਾ ਜਾਵੇਗਾ।