ਅੰਮ੍ਰਿਤਸਰ ’ਚ ਮਾਮੂਲੀ ਗੱਲ ਨੂੰ ਲੈ ਕੇ ਖੂਨੀ ਝੜਪ/ ਚਾਚੇ-ਤਾਏ ਦੇ ਮੁੰਡਿਆਂ ਵਿਚਾਲੇ ਝਗੜੇ ’ਚ 2 ਜ਼ਖਮੀ

0
11

ਅੰਮ੍ਰਿਤਸਰ ਦੇ ਖਾਸਾ ਇਲਾਕੇ ਵਿੱਚ ਗਲੀ ’ਚ ਮੋਟਰਸਾਈਕਲ ਖੜੀ ਕਰਨ ਨੂੰ ਲੈ ਕੇ ਚਾਚੇ–ਤਾਏ ਦੇ ਮੁੰਡਿਆਂ ਦਰਮਿਆਨ ਹੋਈ ਮਾਮਲੀ ਤਕਰਾਰ ਉਸ ਵੇਲੇ ਲੜਾਈ ਵਿਚ ਤਬਦੀਲ ਹੋ ਗਈ ਜਦੋਂ ਦੋਵੇਂ ਧਿਰਾਂ ਨੇ ਇਕ-ਦੂਜੇ ਤੇ ਹਮਲਾ ਕਰ ਦਿੱਤਾ। ਇਸ ਝਗੜੇ ਵਿਚ ਇਕ ਪਰਿਵਾਰ ਦੇ ਦੋ ਜੀਅ ਗੰਭੀਰ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਨੇ ਦੋਵਾਂ ਧਿਰਾਂ ਦੇ ਬਿਆਨਾਂ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਨੌਜਵਾਨ ਨੇ  ਦੱਸਿਆ ਕਿ ਉਨ੍ਹਾਂ ਦੀ ਦੂਜੇ ਪੱਖ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਹੈ, ਜੋ ਜਗ੍ਹਾ ਦੇ ਲੈਣ-ਦੇਣ ਨਾਲ ਸੰਬੰਧਿਤ ਹੈ। ਉਸ ਮੁਤਾਬਕ ਜਦੋਂ ਉਸ ਨੇ ਆਪਣੇ ਘਰ ਦੇ ਬਾਹਰ ਮੋਟਰਸਾਈਕਲ ਅੱਗੇ ਕਰ ਕੇ ਲਗਾਉਣ ਦੀ ਗੱਲ ਕੀਤੀ ਤਾਂ ਦੂਜੇ ਪੱਖ ਵੱਲੋਂ ਉਸ ’ਤੇ ਹੱਥੀ ਪੈਣਾ ਸ਼ੁਰੂ ਕਰ ਦਿੱਤਾ ਗਿਆ ਅਤੇ ਬੇਰਹਿਮੀ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਸ ਨੂੰ ਕਾਫ਼ੀ ਸੱਟਾਂ ਲੱਗੀਆਂ।
ਘਟਨਾ ਦੌਰਾਨ ਜਦੋਂ ਉਸ ਦੀ ਮਾਂ ਬਚਾਉ ਲਈ ਆਈ ਤਾਂ ਉਸਨੂੰ ਵੀ ਧੱਕੇ ਮਾਰੇ ਗਏ। ਇਸੇ ਤਰ੍ਹਾਂ ਜਦੋਂ ਭਰਾ ਛਡਾਉਣ ਲਈ ਅੱਗੇ ਆਇਆ ਤਾਂ ਉਸ ਨਾਲ ਵੀ ਬੇਹਰਾਮੀ ਨਾਲ ਕੁੱਟਮਾਰ ਕੀਤੀ ਗਈ ਅਤੇ ਉਹ ਵੀ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਪੁਲਿਸ ਕਰਮਚਾਰੀਆਂ ਨੇ ਕਿਹਾ ਕਿ ਦੋਹਾਂ ਪੱਖਾਂ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਆਉਣ ਵਾਲੀ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here