ਮਾਨਸਾ ਪਹੁੰਚੇ ਮਨੁੱਖੀ ਅਧਿਕਾਰ ਕਮਿਸ਼ਨ ਮੈਂਬਰ ਜਤਿੰਦਰ ਸੈਂਟੀ/ ਲੋਕਾਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਕੀਤਾ ਜਾਗਰੂਕ

0
10

ਪੰਜਾਬ ਸਰਕਾਰ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਯਤਨਸ਼ੀਲ ਹਨ। ਇਸੇ ਤਹਿਤ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸਿੰਘ ਸੈਂਟੀ ਅੱਜ ਮਾਨਸਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਮਿਲ ਕੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਸਲੇ ਸੁਣੇ ਅਤੇ ਮਸਲਿਆਂ ਦੇ ਛੇਤੀ ਹੱਲ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੋ ਰਹੀ ਐ, ਉਨ੍ਹਾਂ ਵਿਰੁਧ ਸਖਤ ਕਾਰਵਾਈ ਕੀਤੀ ਜਾਵੇਗੀ।
ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਡਾ. ਜਤਿੰਦਰ ਸੈਂਟੀ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਕਿ ਪੰਜਾਬ ਅਤੇ ਹੋਰ ਰਾਜਾਂ ਦੇ ਹਰ ਹਸਪਤਾਲ ਵਿੱਚ ਇੱਕ ਮੁਰਦਾਘਰ ਹੋਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਮਾਨਸਾ ਵਿੱਚ ਵਾਇਸ ਆਫ਼ ਮਾਨਸਾ ਵੱਲੋਂ ਕਰਵਾਏ ਗਏ ਇੱਕ ਸੈਮੀਨਾਰ ਵਿੱਚ, ਅਸੀਂ ਸੜਕਾਂ ‘ਤੇ ਘੁੰਮ ਰਹੇ ਅਵਾਰਾ ਪਸ਼ੂਆਂ, ਹਾਦਸਿਆਂ ਦਾ ਕਾਰਨ ਬਣ ਰਹੇ ਸਪੀਡ ਬ੍ਰੇਕਰਾਂ ਅਤੇ ਸ਼ਹਿਰ ਵਿੱਚ ਆਮ ਲੋਕਾਂ ਲਈ ਪਖਾਨਿਆਂ ਦੀ ਘਾਟ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੂੰ ਇਨ੍ਹਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ ਗਿਆ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ (ਐਸਐਸਪੀ) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਮੋਗਾ ਜ਼ਿਲ੍ਹੇ ਦੀ ਇੱਕ ਮ੍ਰਿਤਕ ਔਰਤ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਤਬਦੀਲ ਕਰਨ ਲਈ ਹਸਪਤਾਲ ਦੇ ਮਾਲਕ ਵਿਰੁੱਧ ਕਾਰਵਾਈ ਦੇ ਹੁਕਮ ਦਿੱਤੇ ਹਨ। ਜਤਿੰਦਰ ਸਿੰਘ ਸੈਂਟੀ ਨੇ ਕਿਹਾ ਕਿ ਕੱਲ੍ਹ ਉਹ ਮਾਨਸਾ ਕੇਂਦਰੀ ਜੇਲ੍ਹ ਵਿੱਚ ਕੈਦੀਆਂ ਨੂੰ ਮਿਲਣਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।

LEAVE A REPLY

Please enter your comment!
Please enter your name here