ਅਕਾਲੀ ਦਲ ਨੇ ਕੰਚਨਪ੍ਰੀਤ ਮਾਮਲੇ ’ਚ ਘੇਰੀ ਸਰਕਾਰ/ ਜ਼ਮਾਨਤ ਰੱਦ ਹੋਣ ਨੂੰ ਉਚ ਅਦਾਲਤ ’ਚ ਚੁਨੌਤੀ ਦਾ ਐਲਾਨ

0
16

ਸ਼੍ਰੋਮਣੀ ਅਕਾਲੀ ਦਲ ਨੇ ਕੰਚਨਪ੍ਰੀਤ ਮਾਮਲੇ ਵਿਚ ਸਰਕਾਰ ਨੂੰ ਘੇਰਿਆ ਐ। ਇਸ ਸਬੰਧੀ ਬਿਆਨ ਜਾਰੀ ਕਰਦਿਆਂ ਪਾਰਟੀ ਦੇ ਬੁਲਾਰਾ ਤੇ ਵਕੀਲ ਅਰਸ਼ਦੀਪ ਕਲੇਰ ਨੇ ਕਿਹਾ ਕਿ ਸਰਕਾਰ ਵੱਲੋਂ ਕੰਚਨਪ੍ਰੀਤ ਕੌਰ ਖਿਲਾਫ ਸਿਆਸੀ ਰੰਜ਼ਿਸ਼ ਤਹਿਤ 4 ਝੂਠੇ ਪਰਚੇ ਦਰਜ ਕੀਤੇ ਗਏ ਸਨ, ਜਿਨ੍ਹਾਂ ਵਿਚੋਂ ਤਿੰਨ ਵਿਚੋਂ ਕੰਚਨਪ੍ਰੀਤ ਨੂੰ ਜ਼ਮਾਨਤ ਮਿਲ ਚੁੱਕੀ ਐ ਅਤੇ ਇਕ  ਮਾਮਲੇ ਵਿਚ ਅੰਮ੍ਰਿਤਸਰ ਦੀ ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕੀਤੀ ਐ। ਉਨ੍ਹਾਂ ਕਿਹਾ ਕਿ ਇਹ ਇਕ ਅਦਾਲਤੀ ਹੁਕਮ ਐ, ਜਿਸ ਨੂੰ ਉਹ ਉੱਚ ਅਦਾਲਤ ਵਿਚ ਚੈਲੰਜ ਕਰਨਗੇ।  ਉਨ੍ਹਾਂ ਕਿਹਾ ਕਿ ਸਾਨੂੰ ਅਦਾਲਤਾਂ ਵਿਚ ਪੂਰਾ ਵਿਸ਼ਵਾਸ ਐ ਅਤੇ ਇਸ ਚੌਥੇ ਮਾਮਲੇ ਵਿਚ ਵੀ ਇਨਸਾਫ ਮਿਲਣ ਦੀ ਉਮੀਦ ਐ।
ਦੱਸਣਯੋਗ ਐ ਕਿ ਕੰਚਨਪ੍ਰੀਤ ਖ਼ਿਲਾਫ਼ ਗੈਰਕਾਨੂੰਨੀ ਤਰੀਕੇ ਨਾਲ ਭਾਰਤ ’ਚ ਦਾਖਲ ਹੋਣ ਦਾ ਮਜੀਠਾ ਥਾਣੇ ’ਚ ਮਾਮਲਾ ਦਰਜ ਕੀਤਾ ਗਿਆ ਸੀ। ਪੁਲਿਸ ਅਨੁਸਾਰ ਜਾਂਚ ਵਿਚ ਪਤਾ ਲੱਗਿਆ ਕਿ ਕੰਚਨਪ੍ਰੀਤ ਕੌਰ ਆਪਣੀ ਮਾਂ ਦੇ ਚੋਣ ਪ੍ਰਚਾਰ ਵਿੱਚ ਹਿੱਸਾ ਲੈਣ ਲਈ ਵਿਦੇਸ਼ ਤੋਂ ਭਾਰਤ ਵਾਪਸ ਆਈ ਸੀ। ਜਦੋਂ ਪੁਲਿਸ ਨੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਕੰਚਨਪ੍ਰੀਤ ਕੌਰ ਨੇ ਝੂਠੀ ਪਛਾਣ ਦੀ ਵਰਤੋਂ ਕਰ ਕੇ ਕਈ ਜਾਅਲੀ ਦਸਤਾਵੇਜ਼ ਤਿਆਰ ਕਰਵਾਏ ਹਨ। ਇਸੇ ਮਾਮਲੇ ਵਿਚ ਕੰਚਨਪ੍ਰੀਤ ਕੌਰ ਨੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਐ।

LEAVE A REPLY

Please enter your comment!
Please enter your name here