ਪੰਜਾਬ ਗੁਰਦਾਸਪੁਰ ’ਚ ਹਿੰਦੂ ਜਥੇਬੰਦੀਆਂ ਦਾ ਪ੍ਰਦਰਸ਼ਨ/ ਬੰਗਲਾਦੇਸ਼ ਦੀਆਂ ਘਟਨਾਵਾਂ ਖਿਲਾਫ਼ ਕੀਤੀ ਨਾਅਰੇਬਾਜ਼ੀ By admin - December 26, 2025 0 8 Facebook Twitter Pinterest WhatsApp ਬੰਗਲਾਦੇਸ਼ ਅੰਦਰ ਵਾਪਰੀਆਂ ਘਟਨਾਵਾਂ ਨੂੰ ਲੈ ਕੇ ਦੇਸ਼ ਭਰ ਅੰਦਰ ਹਿੰਦੂ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨਾਂ ਦਾ ਦੌਰ ਲਗਾਤਾਰ ਜਾਰੀ ਐ। ਇਸੇ ਤਹਿਤ ਹਿੰਦੂ ਜਥੇਬੰਦੀਆਂ ਨੇ ਗੁਰਦਾਸਪੁਰ ਦੇ ਹਨੂਮਾਨ ਚੌਂਕ ਵਿਖੇ ਇਕੱਤਰ ਹੋ ਕੇ ਬੰਗਲਾਦੇਸ਼ ਦਾ ਪੁਤਲਾ ਫੂਕਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਬੰਗਲਾਦੇਸ਼ ਅੰਦਰ ਹਿੰਦੂਆਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਗੁਆਢੀ ਮੁਲਕ ਅੰਦਰ ਹਿੰਦੂਆਂ ਨੂੰ ਹਮੇਸ਼ਾ ਟਾਰਗੇਟ ਕੀਤਾ ਜਾਂਦਾ ਐ, ਜਿਸ ਖਿਲਾਫ ਭਾਰਤ ਸਰਕਾਰ ਨੂੰ ਐਕਸ਼ਨ ਲੈਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੱਖ-ਵੱਖ ਹਿੰਦੂ ਜਥੇਬੰਦੀਆਂ ਦੇ ਆਗੂ ਰੋਸ ਮਾਰਚ ਕਰਦੇ ਹੋਏ ਸ਼ਹਿਰ ਦੇ ਮੇਨਚੌਂਕ ਵਿਖੇ ਇਕੱਠੇ ਹੋਏ ਅਤੇ ਬੰਗਲਾਦੇਸ਼ ਖਿਲਾਫ ਜੰਮ ਕੇ ਨਾਰੇਬਾਜ਼ੀ ਕੀਤੀ। ਆਗੂਆਂ ਕਹਿਣਾ ਹੈ ਕਿ ਬੰਗਲਾਦੇਸ਼ ਦੇਸ਼ ਵਿੱਚ ਜੋ ਵੀ ਹੋਇਆ ਉਹ ਬਹੁਤ ਮੰਦਭਾਗਾ ਹੈ, ਜਿਸ ਖਿਲਾਫ ਭਾਰਤ ਸਰਕਾਰ ਨੂੰ ਵੀ ਐਕਸ਼ਨ ਲੈਣਾ ਚਾਹੀਦਾ ਹੈ।