ਫਤਹਿਗੜ੍ਹ ਸਾਹਿਬ ਵਿਖੇ ਦਸਤਾਰਾਂ ਦਾ ਲੰਗਰ/ ਅਕਾਲੀ ਦਲ ਪੁਰਨ ਸੁਰਜੀਤ ਤੇ ਵਾਰਸ ਪੰਜਾਬ ਦਾ ਸਾਂਝਾ ਉਪਰਾਲਾ/ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੀ ਰਹੇ ਮੌਜੂਦ

0
12

 

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਸ਼ਹੀਦਾਂ ਦੀ ਧਰਤੀ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਸ਼ਹੀਦਾ ਦੀ ਲਾਸਾਨੀ ਸ਼ਹਾਦਤ ਨੂੰ ਸਿੱਜਦਾ ਕੀਤਾ। ਇਸ ਮੌਕੇ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਪੁਰਨ ਸੁਰਜੀਤ ਤੇ ਵਾਰਸ ਪੰਜਾਬ ਵੱਲੋਂ ਸਾਂਝੇ ਤੌਰ ਤੇ ਲਾਏ ਦਸਤਾਰਾਂ ਦੇ ਲੰਗਰ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਨੇ ਨੌਜਵਾਨਾਂ ਨੂੰ ਛੋਟੇ ਸਾਹਿਬਜਾਦਿਆਂ ਤੋਂ ਸੇਧ ਲੈ ਕੇ ਸਿੰਘ ਸੱਜਣ ਦੀ ਅਪੀਲ ਕੀਤੀ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਬੰਸ ਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੇ ਕੌਮ ਦੀ ਰਾਖੀ ਅਤੇ ਜੁਰਮ ਦਾ ਟਾਕਰਾ ਕਰਦੇ ਹੋਏ ਆਪਣੇ ਪੂਰੇ ਪਰਿਵਾਰ ਨੂੰ ਵਾਰ ਦਿੱਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਉਹਨਾਂ ਦੇ ਜੀਵਨ ਤੋਂ ਸੇਧ ਲੈ ਕੇ ਸਿੱਖੀ ਨਾਲ ਜੁੜ ਕੇ ਸਮਾਜਿਕ ਅਤੇ ਧਾਰਮਿਕ ਕੰਮਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤ ਤਾਂ ਜੋ ਇੱਕ ਚੰਗੇ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸਹਾਦਤ ਸਾਨੂੰ ਸਾਰਿਆਂ ਨੂੰ ਨਰੋਏ ਸਮਾਜ ਦੀ ਸਿਰਜਨਾ ਲਈ ਪ੍ਰੇਰਿਤ ਕਰਦੀ ਐ, ਜਿਸ ਤੋਂ ਸੇਧ ਲੈ ਕੇ ਚੰਗੇ ਸਮਾਜ ਦੀ ਸਿਰਜਨਾ ਕੀਤੀ ਜਾ ਸਕਦੀ ਐ।

LEAVE A REPLY

Please enter your comment!
Please enter your name here