ਫਿਰੋਜ਼ਪੁਰ ਹੱਥ ਲੱਗੀ ਨਸ਼ਿਆਂ ਨੂੰ ਲੈ ਕੇ ਵੱਡੀ ਸਫਲਤਾ/ 3 ਕਿੱਲੋ 132 ਗਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

0
9

ਫਿਰੋਜਪੁਰ ਪੁਲਿਸ ਨੇ ਨਸ਼ਿਆਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਦੋ ਜਣਿਆਂ ਨੂੰ ਨਸ਼ਿਆਂ ਦੀ ਖੇਪ ਸਮੇਤ ਗ੍ਰਿਫਤਾਰ ਕੀਤਾ ਐ। ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਟੀਮ ਨੇ ਦੋ ਜਣਿਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ 3 ਕਿੱਲੋ 132 ਗਰਾਮ ਹੈਰੋਇਨ ਬਰਾਮਦ ਕੀਤੀ ਐ।  ਫੜੇ ਗਏ ਮੁਲਜਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਅਰਸ਼ ਪੁੱਤਰ ਨਾਨਕ ਰਾਮ ਅਤੇ ਸੁਖਚੈਨ ਸਿੰਘ ਪੁੱਤਰ ਬਲਵਿੰਦਰ ਦੋਵੇਂ ਵਾਸੀ ਫਾਜਿਲਕਾ ਵਜੋਂ ਹੋਈ ਐ। ਪੁਲਿਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਭੁਪਿੰਦਰ ਸਿੰਘ ਪੀਪੀਐਸ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਖ਼ਿਲਾਫ਼ ਪਹਿਲਾਂ ਵੀ 23-11-2025 ਨੂੰ ਮੁਕੱਦਮਾ ਨੰਬਰ 304 ਦਰਜ ਸੀ, ਜਿਸ ਵਿੱਚ ਉਹ ਲੋੜੀਂਦਾ ਸੀ ਅਤੇ ਘਟਨਾ ਵਾਲੀ ਥਾਂ ਤੋਂ ਫਰਾਰ ਹੋ ਗਿਆ ਸੀ, ਜਿਸ ਵਿੱਚ 4.1 ਕਿਲੋ ਹੀਰੋਇਨ ਦੀ ਵੱਡੀ ਬਰਾਮਦਗੀ ਹੋਈ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਰਸ਼ ਦੇ ਪਾਕਿਸਤਾਨ ਬੈਠੇ ਨਸ਼ਾ ਤਸਕਰਾਂ ਨਾਲ ਸੰਬੰਧ ਹਨ ਅਤੇ ਉਹ ਵਟਸਐਪ ਕਾਲਾਂ ਰਾਹੀਂ ਨਸ਼ੇ ਦੀ ਤਸਕਰੀ ਕਰਦਾ ਸੀ।
ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਰਸ਼ ਪਾਕਿਸਤਾਨ ਤੋਂ ਹੀਰੋਇਨ ਮੰਗਵਾ ਕੇ ਵੇਚਣ ਦੀ ਤਿਆਰੀ ਵਿੱਚ ਹੈ। ਇਸ ਸੂਚਨਾ ਦੇ ਆਧਾਰ ‘ਤੇ ਏਐਨਟੀਐਫ ਟੀਮ ਨੇ ਕਾਰਵਾਈ ਕਰਦਿਆਂ ਉਸ ਦੇ ਸਾਥੀ ਸੁਖਚੈਨ ਸਿੰਘ ਸਮੇਤ ਦੋਵਾਂ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਅੱਗੇ ਦੀ ਜਾਂਚ ਕੀਤੀ ਜਾਵੇਗੀ।

LEAVE A REPLY

Please enter your comment!
Please enter your name here