ਪੰਜਾਬ ਫਿਰੋਜ਼ਪੁਰ ਦੇ 10 ਸਾਲਾ ਬੱਚੇ ਨੇ ਵਧਾਇਆ ਪੰਜਾਬ ਦਾ ਮਾਣ/ ਰਾਸ਼ਟਰਪਤੀ ਵੱਲੋਂ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨ/ ਆਪਰੇਸ਼ਨ ਸੰਦੂਰ ਦੌਰਾਨ ਫੌਜੀਆਂ ਦੀ ਕੀਤੀ ਸੀ ਸੇਵਾ By admin - December 27, 2025 0 14 Facebook Twitter Pinterest WhatsApp ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਪਿੰਡ ਚੱਕ ਤਾਰਨ ਵਾਸੀ 10 ਸਾਲਾ ਸ਼ਰਵਣ ਸਿੰਘ ਨੇ ਦੇਸ਼ ਭਰ ਅੰਦਰ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਸ਼ਰਵਣ ਸਿੰਘ ਨੂੰ ਉਸਦੀ ਬਹਾਦਰੀ ਅਤੇ ਨਿਰਸਵਾਰਥ ਸੇਵਾ ਬਦਲੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ‘ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ-2025’ ਨਾਲ ਸਨਮਾਨਿਤ ਕੀਤਾ ਗਿਆ ਐ। ਸਨਮਾਨ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਵਨ ਸਿੰਘ ਨੇ ਕਿਹਾ ਕਿ ਉਸ ਨੂੰ ਸਨਮਾਨ ਮਿਲਣ ਤੇ ਬਹੁਤ ਖੁਸ਼ੀ ਹੋਈ ਐ। ਉਸ ਨੇ ਕਿਹਾ ਕਿ ਉਹ ਸ਼ੌਕ ਵਜੋਂ ਹੀ ਫੌਜੀਆਂ ਦੀ ਸੇਵਾ ਕਰਦਾ ਸੀ ਅਤੇ ਫੌਜੀ ਵੀ ਉਸ ਨੂੰ ਖਾਣ ਨੂੰ ਬਿਸਕੁਟ ਦਿੰਦੇ ਸਨ। ਸ਼ਰਵਨ ਸਿੰਘ ਨੇ ਕਿਹਾ ਕਿ ਉਹ ਵੱਡਾ ਹੋ ਕੇ ਫੌਜੀ ਅਫਸਰ ਬਣ ਕੇ ਦੇਸ਼ ਦੀ ਸੇਵਾ ਕਰੇਗਾ। ਦੱਸਣਯੋਗ ਐ ਕਿ ਸਰਹੱਦੀ ਤਣਾਅ ਦੌਰਾਨ ਚਲਾਏ ਗਏ ‘ਆਪ੍ਰੇਸ਼ਨ ਸਿੰਦੂਰ’ ਵੇਲੇ ਸ਼ਰਵਣ ਸਿੰਘ ਨੇ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਫੌਜੀ ਜਵਾਨਾਂ ਦੀ ਸੇਵਾ ਕੀਤੀ ਸੀ। ਉਹ ਰੋਜ਼ਾਨਾ ਆਪਣੇ ਘਰੋਂ ਫੌਜੀ ਜਵਾਨਾਂ ਲਈ ਚਾਹ-ਪਾਣੀ, ਲੱਸੀ ਅਤੇ ਖਾਣਾ ਲੈ ਕੇ ਜਾਂਦਾ ਸੀ। ਛੋਟੀ ਉਮਰ ਵਿੱਚ ਦੇਸ਼ ਦੇ ਰਖਵਾਲਿਆਂ ਪ੍ਰਤੀ ਅਜਿਹਾ ਹੌਸਲਾ ਦੇਖ ਕੇ ਭਾਰਤੀ ਫੌਜ ਨੇ ਵੀ ਉਸ ਨੂੰ ਸਨਮਾਨਿਤ ਕੀਤਾ ਸੀ ਅਤੇ ਹੁਣ ਭਾਰਤ ਸਰਕਾਰ ਵੱਲੋਂ ਉਸ ਨੂੰ ਬੱਚਿਆਂ ਲਈ ਦਿੱਤੇ ਜਾਣ ਵਾਲੇ ਸਰਵਉੱਚ ਨਾਗਰਿਕ ਸਨਮਾਨ ਨਾਲ ਨਿਵਾਜਿਆ ਗਿਆ ਹੈ। ਉਹ ਇਸ ਸਾਲ ਦਿੱਲੀ ਵਿੱਚ ਹੋਣ ਵਾਲੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਵਿੱਚ ਹਿੱਸਾ ਲੈਣ ਵਾਲਾ ਪੰਜਾਬ ਦਾ ਇਕਲੌਤਾ ਵਿਦਿਆਰਥੀ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰਕੇ ਬੱਚੇ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡੇ ਗੁਰੂਆਂ ਵੱਲੋਂ ਦਿੱਤੀ ਗਈ ਸਿੱਖਿਆ ‘ਤੇ ਚੱਲਦੇ ਹੋਏ ‘ਆਪ੍ਰੇਸ਼ਨ ਸਿੰਦੂਰ’ ਦੌਰਾਨ ਸ਼ਰਵਣ ਸਿੰਘ ਵੱਲੋਂ ਦਿਖਾਇਆ ਗਿਆ ਜਜ਼ਬਾ ਕਾਬਿਲ-ਏ-ਤਾਰੀਫ਼ ਹੈ। ਮੁੱਖ ਮੰਤਰੀ ਨੇ ਬੱਚੇ ਦੇ ਦੇਸ਼ ਪ੍ਰਤੀ ਹੌਸਲੇ ਅਤੇ ਜਜ਼ਬੇ ਨੂੰ ਸਲਾਮ ਕਰਦਿਆਂ ਕਿਹਾ ਕਿ ਅਜਿਹੇ ਹੋਣਹਾਰ ਬੱਚੇ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹਨ।