ਪਠਾਨਕੋਟ ਦੇ ਪਿੰਡ ਕਟਾਰੂਚੱਕ ਤੋਂ ਕੱਢੀ ਪੈਦਲ ਯਾਤਰਾ/ ਮੰਤਰੀ ਲਾਲਚੰਦ ਕਟਾਰੂਚੱਕ ਨੇ ਕੀਤੀ ਸ਼ਿਰਕਤ/ ਮਾਤਾ ਗੁਜ਼ਰੀ ਤੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਸੀ ਯਾਤਰਾ

0
10

ਪਠਾਨਕੋਟ ਦੇ ਪਿੰਡ ਕਟਾਰੂਚੱਕ ਦੇ ਗੁਰਦੁਆਰਾ ਸਾਹਿਬ ਤੋਂ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਪੈਦਲ ਯਾਤਰਾ ਕੱਢੀ ਗਈ। ਇਸ ਯਾਤਰਾ ਵਿਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਤੋਂ ਇਲਾਵਾ ਇਲਾਕੇ ਦੀਆਂ ਵੱਡੀ ਗਿਣਤੀ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੁਚੱਕ ਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਗੁਰੂ ਸਾਹਿਬ ਤੇ ਸ਼ਹੀਦਾਂ ਦੇ ਪਾਏ ਪੂਰਨਿਆਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਇਹ ਪੈਦਲ ਯਾਤਰਾ ਕੱਢੀ ਗਈ ਐ ਅਤੇ ਇਹ ਉਪਰਾਲਾ ਹਰ ਸਾਲ ਕੀਤਾ ਜਾਂਦਾ ਐ।
ਉਨ੍ਹਾਂ ਕਿਹਾ ਕਿ ਪੋਹ ਮਹੀਨੇ ਦੇ ਸੱਤ ਦਿਨਾਂ ਨੂੰ ਸ਼ਹੀਦੀ ਦਿਹਾੜੇ ਵਜੋਂ ਮਨਾਇਆ ਜਾਂਦਾ ਐ। ਇਹ ਉਹ ਦਿਹਾੜੇ ਹਨ ਜਦੋਂ ਸਾਡੇ ਸਾਡੇ ਗੁਰੂਆਂ ਨੇ ਆਪਣੀ ਸ਼ਹਾਦਤ ਦੇ ਕੇ ਬਾਕੀਆਂ ਨੂੰ ਜੁਰਮ ਨਾਲ ਲੜਨ ਦੀ ਸੀਖ ਦਿੱਤੀ ਸੀ। ਉਹਨਾਂ ਕਿਹਾ ਕਿ ਆਪਣੇ ਵਿਰਸੇ ਨੂੰ ਬਚਾਉਣ ਅਤੇ ਆਪਣੀ ਆਉਣ ਵਾਲੀ ਪੀੜੀ ਨੂੰ ਆਪਣੇ ਵਿਰਸੇ ਦੇ ਨਾਲ ਜੋੜ ਕੇ ਰੱਖਣ ਦੇ ਲਈ ਉਹਨਾਂ ਵੱਲੋਂ ਪਹਿਲ ਕੀਤੀ ਗਈ ਹੈ ਅਤੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਪੈਦਲ ਯਾਤਰਾ ਕਟਾਰੂਚੱਕ ਤੋਂ ਗੁਰਦੁਆਰਾ ਸ੍ਰੀ ਬਾਠ ਸਾਹਿਬ ਤੱਕ ਕੱਢੀ ਗਈ ਹੈ।
ਉਹਨਾਂ ਕਿਹਾ ਕਿ ਇਸ ਮੌਕੇ ਸੈਂਕੜੇ ਦੀ ਗਿਣਤੀ ਦੇ ਵਿੱਚ ਲੋਕ ਉਹਨਾਂ ਦੇ ਨਾਲ ਗੁਰਦੁਆਰਾ ਸ਼੍ਰੀ ਬਾਠ ਸਾਹਿਬ ਵਿਖੇ ਨਤਮਸਤਕ ਹੋਣ ਦੇ ਲਈ ਆਏ ਹਨ ਅਤੇ ਉਹਨਾਂ ਵੱਲੋਂ ਸੰਦੇਸ਼ ਦਿੱਤਾ ਗਿਆ ਸੀ ਜਿਹੜੀਆਂ ਕੌਮਾਂ ਸ਼ਹੀਦਾਂ ਦੀ ਸ਼ਹਾਦਤ ਨੂੰ ਭੁੱਲ ਜਾਂਦੀਆਂ ਨੇ ਉਹ ਕੌਮ ਅੱਗੇ ਨਹੀਂ ਵੱਧ ਸਕਦੀ।

LEAVE A REPLY

Please enter your comment!
Please enter your name here