ਪੰਜਾਬ ਮਾਛੀਵਾੜਾ ਸਾਹਿਬ ਪਹੁੰਚਿਆ ਦਸਮੇਸ਼ ਪੈਦਲ ਮਾਰਚ/ ਅੱਜ ਸਵੇਰੇ ਅਗਲੇ ਪੜਾਅ ਲਈ ਹੋਇਆ ਰਵਾਨਾ/ ਸੰਗਤਾਂ ਵੱਲੋਂ ਥਾਂ ਥਾਂ ਕੀਤਾ ਜਾ ਰਿਹਾ ਨਿੱਘਾ ਸਵਾਗਤ By admin - December 28, 2025 0 9 Facebook Twitter Pinterest WhatsApp ਸ੍ਰੀ ਆਨੰਦਪੁਰ ਸਾਹਿਬ ਤੋਂ 6-7 ਪੋਹ ਦੀ ਰਾਤ ਨੂੰ ਸ਼ੁਰੂ ਹੋਇਆ 31ਵਾਂ ਆਲੌਕਿਕ ਦਸਮੇਸ਼ ਪੈਦਲ ਮਾਰਚ ਬੀਤੀ ਰਾਤ ਮਾਛੀਵਾੜਾ ਸਾਹਿਬ ਵਿਖੇ ਪਹੁੰਚਿਆ। ਇਤਿਹਾਸ ਨੂੰ ਦਰਸਾਉਂਦੇ ਚਿੱਤਰਾਂ ਨੂੰ ਪ੍ਰਦਰਸ਼ਿਤ ਕਰਦਾ ਇਹ ਮਾਰਚ ਇੱਥੇ ਰਾਤ ਗੁਜਾਰਨ ਤੋਂ ਬਾਅਦ ਅੱਜ ਸਵੇਰੇ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਹ ਪੈਦਲ ਮਾਰਚ ਵੱਖ ਵੱਖ ਗੁਰ-ਅਸਥਾਨਾਂ ਤੋਂ ਹੁੰਦਾ ਹੋਇਆ 4 ਜਨਵਰੀ ਨੂੰ ਗੁਰੁਦੁਆਰਾ ਮੈਹਦੇਆਣਾ ਸਾਹਿਬ ਵਿਖੇ ਪਹੁੰਚੇਗਾ। ਆਪਣੀ ਅਗਲੀ ਮੰਜ਼ਿਲ ਕਟਾਣਾ ਸਾਹਿਬ ਵੱਲੋਂ ਨੂੰ ਜਾਂਦਿਆਂ ਇਹ ਪੈਦਲ ਮਾਰਚ ਗੁਰਦੁਆਰਾ ਗਨੀ ਖਾਂ ਨਬੀ ਖਾਂ ਅੱਗਿਓ ਗੁਜਰਿਆਂ, ਜਿਥੇ ਸੰਗਤਾਂ ਵੱਲੋਂ ਮਾਰਚ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਗਤਾਂ ਨੇ ਪੰਜ ਪਿਆਰਿਆਂ ਤੇ ਬਾਬਾ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਭੇਟ ਕੀਤੇ। ਦੱਸ ਦਈਏ ਕਿ ਇਹ ਪੈਦਲ ਮਾਰਚ ਸਵ. ਬਾਬਾ ਜ਼ੋਰਾ ਸਿੰਘ ਲੱਖਾ ਨੇ ਕਰੀਬ ਢਾਈ ਦਹਾਕੇ ਪਹਿਲਾਂ ਸ਼ੁਰੂ ਕੀਤਾ ਸੀ ਅਤੇ ਅੱਜ ਇਹ ਸਲਾਨਾ 31ਵਾਂ ਪੈਦਲ ਮਾਰਚ ਉਨ੍ਹਾਂ ਦੇ ਗੱਦੀ ਨਸ਼ੀਨ ਬਾਬਾ ਕੁਲਵੰਤ ਸਿੰਘ ਲੱਖਾ, ਸੁਖਦੇਵ ਸਿੰਘ ਦੇਹੜਕਾ, ਰਾਗੀ ਹਰਜਿੰਦਰ ਸਿੰਘ ਰਾਜਾ ਦੇ ਯਤਨਾਂ ਸਦਕਾ 6-7 ਪੋਹ ਦੀ ਰਾਤ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਰਵਾਨਾ ਹੋਇਆ। ਇਹ ਪੈਦਲ ਮਾਰਚ ਉਹ ਸਫ਼ਰ ਤੈਅ ਕਰਦਾ ਹੈ ਜਿੱਥੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਹੱਕ-ਸੱਚ ਦੀ ਲੜਾਈ ਲੜਦੇ ਮੁਕਤਸਰ ਪਹੁੰਚੇ ਸਨ। ਇਹ ਪੈਦਲ ਮਾਰਚ ਸ੍ਰੀ ਪਰਿਵਾਰ ਵਿਛੋੜਾ ਸਾਹਿਬ, ਸ੍ਰੀ ਭੱਠਾ ਸਾਹਿਬ ਰੋਪੜ, ਦੁੱਗਰੀ, ਚਮਕੌਰ ਸਾਹਿਬ, ਕੀੜੀ ਅਫਗਾਨਾਂ, ਝਾੜ ਸਾਹਿਬ, ਪਵਾਤ ਤੋਂ ਹੋ ਕੇ ਮਾਛੀਵਾੜਾ ਸਾਹਿਬ ਪੁੱਜਿਆ ਜਿੱਥੇ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਮੰਗਲੀ, ਬਾਬਾ ਮੋਹਣ ਸਿੰਘ, ਹੈੱਡ ਗ੍ਰੰਥੀ ਹਰਪਾਲ ਸਿੰਘ ਗੁਰਮੁਖ, ਕਥਾਵਾਚਕ ਭਾਈ ਇਕਨਾਮ ਸਿੰਘ ਨੇ ਸੰਗਤਾਂ ਸਮੇਤ ਸਵਾਗਤ ਕੀਤਾ। ਅੱਜ ਇਹ ਪੈਦਲ ਮਾਰਚ ਆਪਣੀ ਅਗਲੀ ਮੰਜ਼ਿਲ ਕਟਾਣਾ ਸਾਹਿਬ ਵੱਲ ਨੂੰ ਰਵਾਨਾ ਹੋ ਗਿਆ ਜਿਸ ਦਾ ਰਸਤੇ ਵਿਚ ਗਨੀ ਖਾਂ ਨਬੀ ਖਾਂ ਗੇਟ ਨੇੜ੍ਹੇ ਸੰਗਤਾਂ ਨੇ ਸਵਾਗਤ ਕੀਤਾ ਅਤੇ ਪੰਜ ਪਿਆਰਿਆਂ ਤੇ ਬਾਬਾ ਕੁਲਵੰਤ ਸਿੰਘ ਲੱਖਾ ਨੂੰ ਸਿਰੋਪਾਓ ਭੇਟ ਕੀਤੇ। ਪੈਦਲ ਮਾਰਚ ਵਿਚ ਗੁਰੂ ਸਾਹਿਬ ਜੀ ਦੀ ਜੀਵਨੀ ਨਾਲ ਸੰਬੰਧਿਤ ਵੱਡ ਅਕਾਰੀ ਚਿੱਤਰ ਜੋ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜ ਰਹੇ ਹਨ ਉੱਥੇ ਊਂਠ, ਘੋੜੇ ਜੋ ਗੁਰੂ ਸਾਹਿਬ ਦੀਆਂ ਫੌਜਾਂ ’ਚ ਸ਼ਾਮਲ ਹੁੰਦੇ ਸਨ ਉਹ ਵੀ ਖਿੱਚ ਦਾ ਕੇਂਦਰ ਬਣੇ ਹੋਏ ਹਨ। ਪੈਦਲ ਮਾਰਚ ’ਚ ਸ਼ਾਮਲ ਸੰਗਤਾਂ ਲਈ ਚਾਹ, ਦੁੱਧ ਅਤੇ ਹੋਰ ਵਸਤਾਂ ਦਾ ਵੀ ਲੰਗਰ ਵੰਡਿਆ ਜਾ ਰਿਹਾ ਹੈ। ਪੈਦਲ ਮਾਰਚ ਦਾ ਸਵਾਗਤ ਕਰਨ ਮੌਕੇ ਸ਼ਹਿਰ ਦੀਆਂ ਧਾਰਮਿਕ ਹਸਤੀਆਂ ਤੋਂ ਇਲਾਵਾ ਪਤਵੰਤੇ ਵੀ ਮੌਜੂਦ ਰਹੇ।