ਸਪੀਕਰ ਸੰਧਵਾਂ ਵੱਲੋਂ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਦੌਰਾ/ ਹਵੇਲੀ ਦੇ ਨਵ-ਨਿਰਮਾਣ ਦੇ ਕੰਮ ਦਾ ਲਿਆ ਜਾਇਜ਼ਾ

0
12

ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਤਾ ਗੁੱਜਰੀ, ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਮਨ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਦੀਵਾਨ ਟੋਡਲ ਮੱਲ ਵਿਰਾਸਤੀ ਫਾਊਂਡੇਸ਼ਨ ਵੱਲੋਂ ਉਸਾਰੀ ਜਾ ਰਹੀ ਜਹਾਜ਼ੀ ਹਵੇਲੀ ਦਾ ਦੌਰਾ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੀਕਰ ਸੰਧਵਾਂ ਨੇ ਕਿਹਾ ਕਿ ਦੀਵਾਨ ਟੋਡਰ ਮੱਲ ਹਵੇਲੀ ਦੇ ਨਵ-ਨਿਰਮਾਣ ਦਾ ਪਹਿਲਾਂ ਪੜਾਅ ਮੁਕੰਮਲ ਹੋ ਚੁੱਕਾ ਐ। ਉਨ੍ਹਾਂ ਕਿਹਾ ਕਿ 50 ਕਰੋੜ ਦੀ ਲਾਗਤ ਨਾਲ ਮੁਕੰਮਲ ਹੋਣ ਵਾਲਾ ਇਹ ਪ੍ਰੋਜੈਕਟ ਦੀਵਾਨ ਟੋਡਲ ਮੱਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਦੌਰਾਨ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਿਵਾਰ ਸਮੇਤ ਉਸ ਪਵਿੱਤਰ ਸ੍ਰੀ ਸਾਹਿਬ ਦੇ ਵੀ ਦਰਸ਼ਨ ਕੀਤੇ ਜੋ ਕਿ ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹਾਅ ਦਾ ਨਾਅਰਾ ਮਾਰਨ ਵਾਲੇ ਮਲੇਰਕੋਟਲਾ ਦੇ ਨਵਾਬ ਸ਼ੇਰ ਖਾਨ ਨੂੰ ਬਖਸ਼ੀ ਸੀ। ਉਹਨਾਂ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਸ੍ਰੀ ਸਾਹਿਬ ਦੀ ਸੰਭਾਲ ਦਾ ਜਿੰਮਾ ਲਿਆ ਗਿਆ ਹੈ ਜੋ ਕਿ ਸ਼ਲਾਘਾਯੋਗ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਦੀਵਾਨ ਟੋਡਰ ਮੱਲ ਹਵੇਲੀ ਦੇ ਨਵ ਨਿਰਮਾਣ ਦੇ ਪਹਿਲੇ ਪੜਾਅ ਉਤੇ 9 ਕਰੋੜ ਰੁਪਏ ਦੀ ਲਾਗਤ ਆਈ ਹੈ। ਉਹਨਾਂ ਦੱਸਿਆ ਕਿ ਦੂਜੇ ਪੜਾਅ ਤਹਿਤ 6 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਏ ਜਾਣਗੇ ਅਤੇ ਫਾਊਂਡੇਸ਼ਨ ਵੱਲੋਂ ਇਸ ਪ੍ਰੋਜੈਕਟ ਲਈ 50 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

LEAVE A REPLY

Please enter your comment!
Please enter your name here