ਕਪੂਰਥਲਾ ’ਚ ਦੋ ਪਟਰੋਲ ਪੰਪਾਂ ਦੀ ਲੁੱਟ/ 50 ਹਜ਼ਾਰ ਦੇ ਕਰੀਬ ਨਕਦੀ ਲੁੱਟ ਕੇ ਫਰਾਰ

0
10

ਕਪੂਰਥਲਾ ਚ ਲੁਟੇਰਿਆਂ ਦੀਆਂ ਗਤੀਵਿਧੀਆਂ ਲਗਾਤਾਰ ਵੱਧ ਰਹੀਆਂ ਨੇ। ਲੁਟੇਰਿਆਂ ਨੇ ਬੀਤੀ ਰਾਤ ਦੋ ਪੈਟਰੋਲ ਪੰਪਾਂ ਨੂੰ ਨਿਸ਼ਾਨਾ ਬਣਾਉਂਦਿਆਂ 50 ਹਜ਼ਾਰ ਦੇ ਕਰੀਬ ਨਕਦੀ ਲੁੱਟ ਲਈ। ਜਾਣਕਾਰੀ ਅਨੁਸਾਰ ਨਕਾਬਪੋਸ਼ ਲੁਟੇਰਿਆਂ ਨੇ ਪਹਿਲਾਂ ਕਰਮਚਾਰੀਆਂ ਨੂੰ ਹਥਿਆਰ ਦਿਖਾ ਕੇ ਧਮਕੀਆਂ ਦਿੱਤੀਆਂ ਅਤੇ ਫਿਰ ਨਕਦੀ ਖੋਹ ਕੇ ਫਰਾਰ ਹੋ ਗਏ। ਲੁੱਟ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਉਧਰ ਘਟਨਾ ਤੋਂ ਬਾਦ ਲੋਕਾਂ ਅੰਦਰ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਐ। ਲੋਕਾਂ ਨੇ ਲਗਾਤਾਰ ਵਧ ਰਹੀਆਂ ਲੁੱਟ-ਖੋਹ ਦੀਆਂ ਘਟਨਾਵਾਂ ਲਈ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਕਾਰਵਾਈ ਨੂੰ ਜ਼ਿੰਮੇਦਾਰ ਦੱਸਿਆ ਐ। ਲੁੱਟ ਦਾ ਸ਼ਿਕਾਰ ਹੋਏ ਦੋਵੇਂ ਪੰਪ ਦੋਆਬਾ ਫਿਲਿੰਗ ਸਟੇਸ਼ਨ ਦੇ ਦੱਸੇ ਜਾ ਰਹੇ ਨੇ।
ਇੱਥੇ ਬੀਤੀ ਰਾਤ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਸਿੱਧਵਾ ਦੋਨਾ ਅਤੇ ਰਾਜਾਪੁਰ ਦੇ ਪੈਟਰੋਲ ਪੰਪਾਂ ਤੋਂ ਲਗਭਗ 44,000 ਅਤੇ 4,500 ਦੀ ਨਕਦੀ ਲੁੱਟੀ ਗਈ ਐ। ਉਧਰ ਘਟਨਾ ਤੋਂ ਬਾਦ ਮੌਕੇ ਪਹੁੰਚੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਪੁਲਿਸ ਵੱਲੋਂ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਐ ਅਤੇ ਲੁਟੇਰਿਆਂ ਨੂੰ ਛੇਤੀ ਹੀ ਟਰੇਸ ਕਰ ਕੇ ਕਾਬੂ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here