ਪੰਜਾਬ ਅੰਮ੍ਰਿਤਸਰ ’ਚ ਸੁਨਿਆਰੇ ਨੰ ਲੁੱਟਣ ਦੀ ਨਾਕਾਮ ਕੋਸ਼ਿਸ਼/ ਦੁਕਾਨਦਾਰ ਨੇ ਹਿੰਮਤ ਕਰ ਕੇ ਦੋਸ਼ੀ ਨੂੰ ਕੀਤਾ ਕਾਬੂ By admin - December 30, 2025 0 10 Facebook Twitter Pinterest WhatsApp ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਦੋ ਨੌਜਵਾਨਾਂ ਵੱਲੋਂ ਸੁਨਿਆਰੇ ਨੂੰ ਹਥਿਆਰਾਂ ਦੀ ਨੌਕ ’ਤੇ ਲੁੱਟਣ ਦੀ ਕੋਸ਼ਿਸ਼ ਦੀ ਖਬਰ ਐ। ਮੁਲਜਮਾਂ ਨੇ ਸੁਨਿਆਰੇ ਤੇ ਗੋਲੀਆਂ ਵੀ ਚਲਾਈਆਂ ਪਰ ਦੁਕਾਨਦਾਰ ਨੇ ਹਿੰਮਤ ਕਰ ਕੇ ਇਕ ਮੁਲਜਮ ਨੂੰ ਕਾਬੂ ਕਰ ਲਿਆ ਜਦਕਿ ਦੂਜਾ ਭੱਜਣ ਵਿਚ ਸਫਲ ਹੋ ਗਿਆ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਦੁਕਾਨਦਾਰਾਂ ਨੇ ਮੁਲਜਮ ਦੀ ਛਿੱਤਰ-ਪਰੇਡ ਤੋਂ ਬਾਅਦ ਪੁਲਿਸ ਹਵਾਲੇ ਕਰ ਦਿੱਤਾ ਐ। ਮੌਕੇ ਤੇ ਪਹੁੰਚੀ ਪੁਲਿਸ ਨੇ ਮੁਲਜਮ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਘਟਨਾ ਸ਼ਹਿਰ ਦੇ ਬਟਾਲਾ ਰੋਡ ਇਲਾਕੇ ਦੀ ਐ, ਜਿੱਥੇ ਦੇਰ ਰਾਤ ਇੱਕ ਸੁਨਿਆਰੇ ਦੀ ਦੁਕਾਨ ਉਤੇ ਆਏ ਦੋ ਨੌਜਵਾਨਾਂ ਨੇ ਲੁੱਟਣ ਦੀ ਕੋਸ਼ਿਸ਼ ਨਾਲ ਦੁਕਾਨ ਅੰਦਰ ਦਾਖਲ ਹੋ ਕੇ ਗੋਲੀ ਚਲਾ ਦਿੱਤੀ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋ ਨੌਜਵਾਨ ਦੁਕਾਨ ਦੇ ਅੰਦਰ ਦਾਖਲ ਹੋਏ ਅਤੇ ਚਾਂਦੀ ਦੀ ਚੈਨ ਵੇਚਣ ਦੀ ਗੱਲ ਕਰਨ ਲੱਗੇ। ਦੁਕਾਨਦਾਰ ਵੱਲੋਂ ਪੁਰਾਣਾ ਚਾਂਦੀ ਦਾ ਸਮਾਨ ਨਾ ਖਰੀਦਣ ਦੀ ਗੱਲ ਕਹਿਣ ‘ਤੇ ਅਚਾਨਕ ਇੱਕ ਨੌਜਵਾਨ ਨੇ ਪਿਸਤੌਲ ਕੱਢ ਕੇ ਦੋ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਦੀ ਆਵਾਜ਼ ਸੁਣ ਕੇ ਜਦੋਂ ਦੁਕਾਨ ਦੇ ਬਾਹਰ ਲੋਕ ਇਕੱਠੇ ਹੋਣ ਲੱਗੇ ਤਾਂ ਦੂਜਾ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਇਸ ਦੌਰਾਨ ਦੁਕਾਨਦਾਰ ਨੇ ਹਿੰਮਤ ਅਤੇ ਦਲੇਰੀ ਦਿਖਾਉਂਦਿਆਂ ਇੱਕ ਲੁਟੇਰੇ ਨੂੰ ਕਾਬੂ ਕਰ ਲਿਆ। ਖੁਸ਼ਕਿਸਮਤੀ ਨਾਲ ਕਿਸੇ ਨੂੰ ਵੀ ਗੋਲੀ ਨਹੀਂ ਲੱਗੀ। ਦੁਕਾਨਦਾਰ ਵਿੱਕੀ ਸ਼ਰਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਘਟਨਾ ਸਮੇਂ ਉਸਦੇ ਨਾਲ ਉਸਦਾ ਨਾਬਾਲਿਗ ਭਤੀਜਾ ਵੀ ਦੁਕਾਨ ‘ਤੇ ਮੌਜੂਦ ਸੀ। ਉਸਨੇ ਕਿਹਾ ਕਿ ਦੋਵੇਂ ਨੌਜਵਾਨਾਂ ਨੇ ਮਾਸਕ ਪਾਏ ਹੋਏ ਸਨ ਅਤੇ ਅਚਾਨਕ ਫਾਇਰਿੰਗ ਕਰ ਦਿੱਤੀ, ਜਿਸ ਨਾਲ ਵੱਡਾ ਜਾਨੀ ਨੁਕਸਾਨ ਹੋ ਸਕਦਾ ਸੀ। ਵਿੱਕੀ ਸ਼ਰਮਾ ਨੇ ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। ਉੱਥੇ ਹੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਘਟਨਾ ਕਰੀਬ 8:15 ਵਜੇ ਕੇਕੇ ਜੂਲਰਜ਼, ਬਾਂਕੇ ਬਿਹਾਰੀ ਗਲੀ ਵਿੱਚ ਵਾਪਰੀ। ਦੋ ਨੌਜਵਾਨਾਂ ਵਿੱਚੋਂ ਇੱਕ ਫਰਾਰ ਹੈ, ਜਿਸਦੀ ਭਾਲ ਕੀਤੀ ਜਾ ਰਹੀ ਹੈ। ਮੌਕੇ ‘ਤੇ ਪੁਲਿਸ ਪਹੁੰਚ ਕੇ ਜਾਂਚ ਕਰ ਰਹੀ ਹੈ ਅਤੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।