ਪੰਜਾਬ ਦੋਰਾਹਾ ਨੇੜੇ ਧੁੰਦ ਕਾਰਨ ਭਿਆਨਕ ਹਾਦਸਾ/ ਕਾਰ ਫੁੱਟਪਾਥ ਨਾਲ ਟਕਰਾਉਣ ਕਾਰਨ 4 ਜ਼ਖਮੀ By admin - December 30, 2025 0 8 Facebook Twitter Pinterest WhatsApp ਪੰਜਾਬ ਅੰਦਰ ਸੰਘਣੀ ਧੁੰਦ ਦੇ ਚਲਦਿਆਂ ਸੜਕੀ ਹਾਦਸੇ ਵਾਪਰਨ ਦੀਆਂ ਖਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਨੇ। ਅਜਿਹੀ ਹੀ ਖਬਰ ਦੋਰਾਹਾ ਤੋਂ ਸਾਹਮਣੇ ਆਈ ਐ, ਜਿੱਥੇ ਤੜਕੇ ਵਾਪਰੇ ਹਾਦਸੇ ਵਿਚ ਚਾਰ ਲੋਕ ਜ਼ਖਮੀ ਗਏ, ਜਿਨ੍ਹਾਂ ਨੂੰ ਸਥਾਨਕ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਜਾਣਕਾਰੀ ਅਨੁਸਾਰ ਹੌਂਡਾ ਇਮੇਜ਼ ਕਾਰ ਸਵਾਰ ਕਿਸੇ ਜਾਣਕਾਰ ਨੂੰ ਦਿੱਲੀ ਛੱਡ ਕੇ ਵਾਪਰ ਪਰਤ ਰਹੇ ਸਨ ਕਿ ਦੋਰਾਹਾ ਨੇੜੇ ਸੰਘਣੀ ਧੁੰਦ ਦੇ ਚਲਦਿਆਂ ਉਨ੍ਹਾਂ ਦੀ ਕਾਰ ਫੁੱਟਪਾਥ ਨਾਲ ਟਕਰਾ ਕੇ ਹਾਦਸਾਗ੍ਰਸਤ ਹੋ ਗਈ। ਕਾਰ ਸਵਾਰਾਂ ਨੂੰ ਸਾਹਨੇਵਾਲ ਸਿਵਲ ਹਸਪਤਾਲ ਲਿਜਾਇਆ ਗਿਆ ਐ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।