ਪੰਜਾਬ ਗੁਰਦਾਸਪੁਰ ਵਿਖੇ ਕ੍ਰਿਸਮਿਸ ਮੌਕੇ ਰਾਜ ਪੱਧਰੀ ਸਮਾਗਮ/ ਸੂਬਾ ਪ੍ਰਧਾਨ ਅਮਨ ਅਰੋੜਾ ਸਮੇਤ ਕਈ ਮੰਤਰੀ ਰਹੇ ਮੌਜੂਦ By admin - December 30, 2025 0 12 Facebook Twitter Pinterest WhatsApp ਪੰਜਾਬ ਸਰਕਾਰ ਵਲੋਂ ਦਾਣਾ ਮੰਡੀ ਗੁਰਦਾਸਪੁਰ ਵਿਖੇ ਕ੍ਰਿਸਮਿਸ ਮੌਕੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੋਂ ਇਲਾਵਾ ਖਜਾਨਾ ਮੰਤਰੀ ਹਰਪਾਲ ਚੀਮਾ ਤੇ ਕਈ ਹੋਰ ਆਗੂਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਇਸਾਈ ਭਾਈਚਾਰੇ ਦੇ ਕਈ ਆਗੂ ਵੀ ਮੌਜੂਦ ਰਹੇ। ਇਸ ਮੌਕੇ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਪਾਰਟੀ ਤਰਫੋਂ ਪੰਜਾਬ ਵਾਸੀਆਂ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਅਪੋਸਟੋਲ ਡਾ. ਅੰਕੁਰ ਯੂਸਫ਼ ਨਰੂਲਾ ਵਲੋਂ ਵੀ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ ਤੇ ਲੋਕਾਂ ਨੂੰ ਕ੍ਰਿਸਮਿਸ ਦੀ ਵਧਾਈ ਦਿੱਤੀ ਐ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਸਮੁੱਚੀ ਮਾਨਵਤਾ ਨੂੰ ਜਿੰਦਗੀ ਵਿੱਚ ਜਿੰਨੀਆਂ ਵੀ ਔਕੜਾਂ ਆ ਜਾਣ ਬਾਵਜੂਦ ਸੱਚ ਉੱਤੇ ਪੂਰੀ ਦ੍ਰਿੜਤਾ ਤੇ ਲਗਨ ਨਾਲ ਚੱਲਣ ਦਾ ਰਾਹ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਕ੍ਰਿਸਮਸ ਦਾ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ, ਦਇਆ ਅਤੇ ਦੂਜਿਆਂ ਨੂੰ ਮੁਆਫ਼ ਕਰਨ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਵੱਲੋਂ ਕੁੱਲ ਲੋਕਾਈ ਨੂੰ ਦਿੱਤਾ ਸ਼ਾਂਤੀ ਅਤੇ ਮਾਨਵਤਾ ਦਾ ਸੰਦੇਸ਼ ਸਾਰਿਆਂ ਨੂੰ ਹਮੇਸ਼ਾ ਮਨੁੱਖਤਾ ਦੀ ਭਲਾਈ ਅਤੇ ਸੇਵਾ ਲਈ ਯਤਨ ਕਰਦੇ ਰਹਿਣ ਲਈ ਪ੍ਰੇਰਿਤ ਕਰਦਾ ਰਹੇਗਾ। ਇਸ ਮੌਕੇ ਕੈਬਨਿਟ ਮੰਤਰੀ ਅਤੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਪ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮੁਨੀਸ਼ ਸਿਸੋਦੀਆ ਵਲੋਂ ਸਮੂਹ ਇਸਾਈ ਭਾਈਚਾਰੇ ਨੂੰ ਕ੍ਰਿਸਮਿਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਭੂ ਯਿਸੂ ਮਸੀਹ ਨੇ ਆਪਸੀ ਪਿਆਰ, ਸਾਂਝੀਵਾਲਤਾ ਅਤੇ ਭਾਈਚਾਰਕ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿ ਪੰਜਾਬ ਸਰਕਾਰ ਵਲੋਂ ਮਸੀਹ ਭਾਈਚਾਰੇ ਦੀ ਮੰਗ ਪੂਰੀ ਕਰਦਿਆਂ ਪਰਮੇਸ਼ੁਰ ਦੀ ਕਿਰਪਾ ਨਾਲ ਅੱਜ ਗੁਰਦਾਸਪੁਰ ਵਿੱਚ ਸਟੇਟ ਪੱਧਰ ‘ਤੇ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਗਿਆ ਹੈ ਅਤੇ ਅਗਲੇ ਸਾਲ ਵੀ ਪੰਜਾਬ ਸਰਕਾਰ ਵਲੋਂ ਕ੍ਰਿਸਮਿਸ ਦਾ ਤਿਉਹਾਰ ਮਨਾਇਆ ਜਾਵੇਗਾ।