ਪੰਜਾਬ ਗੁਰਦਾਸਪੁਰ ਸਿਹਤ ਵਿਭਾਗ ਹਵਾਂ ਗੁਣਵੱਤਾ ਬਾਰੇ ਚਿਤਾਵਨੀ/ ਧੁੰਦ ਦੇ ਮੌਸਮ ਨੂੰ ਵੇਖਦਿਆਂ ਹਦਾਇਤਾਂ ਜਾਰੀ By admin - December 31, 2025 0 10 Facebook Twitter Pinterest WhatsApp ਗੁਰਦਾਸਪੁਰ ਦੇ ਸਿਹਤ ਵਿਭਾਗ ਵੱਲੋਂ ਚੱਲ ਰਹੇ ਮੌਸਮ ਦੇ ਚਲਦਿਆਂ ਲੋਕਾਂ ਨੂੰ ਸਿਹਤ ਨਾਲ ਸਬੰਧਤ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਐ। ਸਿਹਤ ਵਿਭਾਗ ਦੇ ਸੂਤਰਾਂ ਮੁਤਾਬਕ ਸ਼ਹਿਰ ਅੰਦਰ ਹਵਾਂ ਗੁਣਵੱਤਾ ਦਾ ਸੂਚਕਅੰਕ ਏਕਿਊਆਈ 167 ਮਾਪਿਆਂ ਗਿਆ ਐ ਜੋ ਸਿਹਤ ਲਈ ਸਹੀ ਨਹੀਂ ਐ। ਅਧਿਕਾਰੀਆਂ ਮੁਤਾਬਕ ਭਾਵੇਂ ਨਵੇਂ ਸਾਲ ਦੀ ਆਮਦ ਮੌਕੇ ਮੀਂਹ ਦੀ ਸੰਭਾਵਨਾ ਕਾਰਨ ਹਵਾਂ ਗੁਣਵੱਤਾਂ ਵਿਚ ਸੁਧਾਰ ਹੋਣ ਦੀ ਉਮੀਦ ਐ, ਫਿਰ ਵੀ ਚੱਲ ਰਹੇ ਧੁੰਦ ਦੇ ਮੌਸਮ ਦੇ ਚਲਦਿਆਂ ਸਿਹਤ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਜ਼ਰੂਰੀ ਐ। ਦੱਸਣਯੋਗ ਐ ਕਿ ਪੰਜਾਬ ਵਿੱਚ ਸ਼ੀਤ ਲਹਿਰ ਨੇ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਮੁਤਾਬਕ ਭਾਵੇਂ ਸਾਲ ਦੇ ਪਹਿਲੇ ਦਿਨ ਮੀਂਹ ਦੀ ਸੰਭਾਵਨਾ ਪ੍ਰਗਟਾਈ ਗਈ ਐ, ਪਰ ਜੇਕਰ ਮੌਸਮ ਇਸੇ ਤਰ੍ਹਾਂ ਹੀ ਬਣਿਆ ਰਹਿੰਦਾ ਐ ਤਾਂ ਲੋਕਾਂ ਨੂੰ ਸਿਹਤ ਨਾਲ ਸਬੰਧਤ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੋਵੇਗਾ। ਗੱਲ ਜੇਕਰ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਦੀ ਕਰੀਏ ਤਾਂ ਹਵਾ ਵਿੱਚ ਗੁਣਵੱਤਾ ਦਾ ਸੁਚਕਾਂਕ ਯਾਨੀ AQI 167 ਮਾਪਿਆ ਗਿਆ ਹੈ ਜੋ ਸਿਹਤ ਲਈ ਹਾਨੀਕਾਰਕ ਸਾਬਤ ਹੋ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਮਹੇਸ਼ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਲਗਾਤਾਰ 3 ਦਿਨਾਂ ਤੋਂ ਸੂਰਜ ਨਜ਼ਰ ਨਹੀਂ ਆ ਰਿਹਾ ਤੇ ਸਾਰਾ ਸਾਰਾ ਦਿਨ ਧੁੰਦ ਛਾਈ ਰਹਿੰਦੀ ਹੈ ਜਿਸ ਕਾਰਨ ਸਿਹਤ ਤੇ ਹੋਰ ਜਿਆਦਾ ਹਾਨੀਕਾਰਕ ਪ੍ਰਭਾਵ ਪੈ ਰਿਹਾ ਹੈ। ਅਜਿਹੇ ਵਿੱਚ ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਐ।