ਅੰਮ੍ਰਿਤਸਰ ਪੁਲਿਸ ਨੇ ਨਵੇਂ ਵਰ੍ਹੇ ਮੌਕੇ ਵਧਾਈ ਚੌਕਸੀ/ ਥਾਂ ਥਾਂ ਨਾਕੇਬੰਦੀ ਕਰ ਕੇ ਕੀਤੀ ਜਾ ਰਹੀ ਜਾਂਚ

0
9

ਅੰਮ੍ਰਿਤਸਰ ਪੁਲਿਸ ਨੇ ਨਵੇਂ ਸਾਲ ਦੇ ਜਸ਼ਨਾਂ ਦੌਰਾਨ ਹੁੱਲੜਬਾਜ਼ੀ ਕਰਨ ਵਾਲਿਆਂ ਖਿਲਾਫ ਸਿਕੰਜਾ ਕੱਸਣ ਦੀ ਤਿਆਰੀ ਖਿੱਚ ਲਈ ਐ। ਪੁਲਿਸ ਵੱਲੋਂ ਥਾਂ ਥਾਂ ਨਾਕੇਬੰਦੀ ਕਰ ਕੇ ਅਜਿਹੇ ਅਨਸਰਾਂ ਖਿਲਾਫ ਨਕੇਲ ਕੱਸੀ ਜਾ ਰਹੀ ਐ। ਇਸੇ ਤਹਿਤ ਥਾਣਾ ਰਣਜੀਤ ਐਵਨਿਊ ਦੀ ਪੁਲਿਸ ਨੇ ਪੂਰੇ ਖੇਤਰ ਅੰਦਰ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਨੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਨੌਰਥ ਰਿਸ਼ਭ ਭੋਲਾ ਨੇ ਕਿਹਾ ਕਿ ਪੁਲਿਸ ਵੱਲੋਂ ਨਵੇਂ ਸਾਲ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਨੇ ਅਤੇ ਕਿਸੇ ਨੂੰ ਵੀ ਜਸ਼ਨਾਂ ਦੀ ਆੜ ਹੇਠ ਕਾਨੂੰਨ ਤੋੜਣ ਦੀ ਇਜ਼ਾਜਤ ਨਹੀਂ ਹੋਵੇਗੀ।

LEAVE A REPLY

Please enter your comment!
Please enter your name here