ਪਠਾਨਕੋਟ ’ਚ ਅਣਪਛਾਤਿਆਂ ਵੱਲੋਂ ਘਰ ’ਤੇ ਫਾਇਰਿੰਗ/ ਤਿੰਨ ਰਾਊਂਡ ਹੋਈ ਫਾਇਰਿੰਗ, ਪੁਲਿਸ ਕਰ ਰਹੀ ਜਾਂਚ

0
11

 

ਪਠਾਨਕੋਟ ਦੇ ਸੈਲੀ ਰੋਡ ‘ਤੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਮੋਟਰਸਾਈਕਲ ‘ਤੇ ਸਵਾਰ ਤਿੰਨ ਬਦਮਾਸ਼ਾਂ ਨੇ ਇੱਕ ਘਰ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਤਿੰਨ ਰਾਊਂਡ਼ ਫਾਈਰਿੰਗ ਕੀਤੀ ਜੋ ਘਰ ਦੇ ਗੇਟ ਉਤੇ ਲੱਗੀਆਂ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜਮ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਨੇ ਪੁਲਿਸ ਪ੍ਰਸ਼ਾਸਨ ਦੇ ਨਵੇਂ ਸਾਲ ਦੀ ਆਮਦ ਮੌਕੇ ਕੀਤੇ ਪ੍ਰਬੰਧਾਂ ਤੇ ਸਵਾਲ ਖੜ੍ਹੇ ਕਰ ਦਿੱਤੇ ਨੇ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ।
ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਫਿਲਹਾਲ, ਕਿਸੇ ਵੀ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ, ਪਰ ਪੁਲਿਸ ਹੋਰ ਟਿੱਪਣੀ ਕਰਨ ਤੋਂ ਝਿਜਕ ਰਹੀ ਹੈ। ਕੌਂਸਲਰ ਵਿਜੇ ਨੇ ਹੋਰ ਵੇਰਵੇ ਦਿੰਦੇ ਹੋਏ ਦੱਸਿਆ ਕਿ ਤਿੰਨ ਵਿਅਕਤੀਆਂ ਨੇ ਉਸ ਘਰ ‘ਤੇ ਤਿੰਨ ਗੋਲੀਆਂ ਚਲਾਈਆਂ ਜਿੱਥੇ ਗੋਲੀਬਾਰੀ ਹੋਈ ਸੀ।
ਉਨ੍ਹਾਂ ਕਿਹਾ ਕਿ ਪਰਿਵਾਰ ਇੱਕ ਮਿਹਨਤੀ ਪਰਿਵਾਰ ਹੈ ਜਿਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਸ ਦੇ ਬਾਵਜੂਦ, ਕੁਝ ਬਦਮਾਸ਼ਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਜਿਸ ਕਾਰਨ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਐ ਤਾਂ ਜੋ ਹਮਲਾਵਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾ ਸਕੇ।

LEAVE A REPLY

Please enter your comment!
Please enter your name here