ਸੰਗਰੂਰ ’ਚ ਵਾਰਡਬੰਦੀ ਖਿਲਾਫ਼ ਫੁੱਟਿਆ ਢੀਂਡਸਾ ਦਾ ਗੁੱਸਾ/ ਸਾਥੀਆਂ ਸਮੇਤ ਪ੍ਰੈੱਸ ਕਾਨਫਰੰਸ ਕਰ ਕੇ ਪੁੱਛੇ ਸਵਾਲ/ ਅਦਾਲਤ ’ਚ ਜਾਣ ਦੀ ਦਿੱਤੀ ਚਿਤਾਵਨੀ

0
9

ਸਾਬਕਾ ਖਜਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸੰਗਰੂਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਸਰਕਾਰ ਤੇ ਵਾਰਡਬੰਦੀ ਰਾਹੀਂ ਧੱਕੇਬੰਦੀ ਦੇ ਇਲਜਾਮ ਲਾਏ ਨੇ।  ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਲੌਂਗੋਵਾਲ ਵਿਚ ਕੀਤੀ ਗਈ ਵਾਰਡਬੰਦੀ ਦੌਰਾਨ ਵਿਰੋਧੀ ਪਾਰਟੀਆਂ ਨਾਲ ਵੱਡਾ ਧੱਕਾ ਕੀਤਾ ਗਿਆ ਐ। ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਵਾਰਡਬੰਦੀ ਕੀਤੀ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਗਲਤੀ ਨਾ ਸੁਧਾਰੀ ਤਾਂ ਉਹ ਅਦਾਲਤ ਦਾ ਦਰਵਾਜਾ ਖੜਕਾਉਣ ਲਈ ਮਜਬੂਰ ਹੋਣਗੇ।
ਸੰਗਰੂਰ ਵਿਖੇ ਪਰਮਿੰਦਰ ਢੀਡਸਾ ਵੱਲੋਂ ਕੀਤੀ ਪ੍ਰੈੱਸ ਕਾਨਫਰੰਸ ਵਿਚ ਸਾਬਕਾ ਐਮਐਲਏ ਪ੍ਰਕਾਸ਼ ਚੰਦ ਗਰਗ ਅਤੇ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਰਹੇ। ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਮੀਤ ਪ੍ਰਧਾਨ ਪਰਮਿੰਦਰ ਸਿੰਘ ਢੀਡਸਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਜਿਲਾ ਸੰਗਰੂਰ ਦੇ ਵਿੱਚ ਇੱਕ ਵਾਰ ਫਿਰ ਤੋਂ ਧੱਕਾ ਕਰਦੀ ਹੋਈ ਨਜ਼ਰ ਆ ਰਹੀ ਹੈ ਜਿਸ ਵਿੱਚ ਜੇਕਰ ਵਾਰਡ ਬੰਦੀ ਦੀ ਗੱਲ ਕੀਤੀ ਜਾਵੇ ਤਾਂ ਭਵਾਨੀਗੜ੍ਹ ਸੁਨਾਮ ਅਤੇ ਲੌਂਗੋਵਾਲ ਵਿਖੇ ਆਮ ਆਦਮੀ ਪਾਰਟੀ ਵਾਰਡ ਬੰਦੀ ਨੂੰ ਗਲਤ ਅਤੇ ਲੋਕਤੰਤਰ ਦੇ ਖਿਲਾਫ ਹੋ ਕੇ ਤਿਆਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਇਹਨਾਂ ਥਾਵਾਂ ਤੇ ਮਿਊਨਸੀਪਲ ਕਮੇਟੀ ਦੀ ਚੋਣਾਂ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਆਪਣੇ ਹਿਸਾਬ ਨਾਲ ਕੰਮ ਕਰ ਰਹੀ ਹੈ ਜਿਸ ਵਿੱਚ ਲੋਕਤੰਤਰ ਦੀ ਗਰੀਮਾ ਦੀ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਿਸ ਵਿੱਚ ਉਹ ਆਪਣੇ ਪਾਰਟੀ ਦੇ ਨੁਮਾਇੰਦਿਆਂ ਨੂੰ ਫਾਇਦਾ ਦੇਣ ਦੇ ਲਈ ਆਪਣੇ ਹਿਸਾਬ ਨਾਲ ਇਸ ਵਾਰਡਬੰਦੀ ਨੂੰ ਬਣਾ ਕੇ ਆਪਣੀ ਪਾਰਟੀ ਨੂੰ ਫਾਇਦਾ ਪਹੁੰਚਾਉਣਾ ਚਾਹੁੰਦੀ ਹੈ। ਉਹਨਾਂ ਕਿਹਾ ਕਿ ਇਸ ਵਿੱਚ ਜੋ ਵਿਰੋਧੀ ਪਾਰਟੀਆਂ ਦੇ ਮਜਬੂਤ ਨੇਤਾ ਹਨ, ਉਹਨਾਂ ਨੂੰ ਵੀ ਵਾਰਡਬੰਦੀ ਦੇ ਡਰਾਵੇ ਤੇ ਆਮ ਆਦਮੀ ਪਾਰਟੀ ਵਿੱਚ ਮੌਜੂਦ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਵੀ ਪਾਰਟੀ ਹਲਕੇ ਵਿੱਚ ਮਜਬੂਤ ਨਾ ਹੋ ਸਕੇ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਗਤੀਵਿਧੀਆਂ ਲੋਕਤੰਤਰ ਲਈ ਖਤਰਾ ਹਨ ਅਤੇ ਪ੍ਰਸ਼ਾਸਨਿਕ ਤੌਰ ਤੇ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਉਹਨਾਂ ਵੱਲੋਂ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ਦੇ ਫੇਰ ਬਦਲ ਤੇ ਕਿਹਾ ਕਿ ਇਸ ਵਿੱਚੋਂ ਸਭ ਤੋਂ ਵੱਡਾ ਬਦਲਾਵ ਕੀਤਾ ਗਿਆ ਹੈ ਕਿ ਸੂਬਾ ਸਰਕਾਰ ਇਸ ਸਕੀਮ ਦੇ ਵਿੱਚ 40 ਫੀਸਦੀ ਹਿੱਸਾ ਪਾਵੇਗੀ। ਉਹਨਾਂ ਕਿਹਾ ਕਿ ਪਹਿਲਾਂ ਤਾਂ ਕੇਂਦਰ ਸਰਕਾਰ ਨੂੰ ਬਾਕੀ ਸੂਬਿਆਂ ਨਾਲ ਸਲਾਹ ਮਸ਼ਵਰਾ ਕਰਕੇ ਇਸ ਸਕੀਮ ਦਾ ਅੰਤਿਮ ਫੈਸਲਾ ਦੇਣਾ ਚਾਹੀਦਾ ਸੀ ਪਰ ਹੁਣ ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਆਮ ਆਦਮੀ ਪਾਰਟੀ ਕੋਲ ਖੁਦ ਸੂਬਾ ਚਲਾਉਣ ਦੇ ਪੈਸੇ ਨਹੀਂ ਹਨ ਤਾਂ ਉਹ 40 ਫੀਸਦੀ ਹਿੱਸਾ ਕਿਸ ਤਰ੍ਹਾਂ ਦੇਣਗੇ ਉਹਨਾਂ ਕਿਹਾ ਕਿ ਇਹ ਇੱਕ ਗਲਤ ਫੈਸਲਾ ਹੈ ਅਤੇ ਇਸ ਤੇ ਦੁਬਾਰਾ ਵਿਚਾਰ ਵਟਾਂਦਰਾ ਹੋਣਾ ਚਾਹੀਦਾ ਹੈ।
ਪ੍ਰੈਸ ਕਾਨਫਰੰਸ ਵਿੱਚ ਸਾਬਕਾ ਐਮਐਲਏ ਪ੍ਰਕਾਸ਼ ਚੰਦ ਗਰਗ ਅਤੇ ਗੋਬਿੰਦ ਸਿੰਘ ਲੌਂਗੋਵਾਲ ਨੇ ਆਮ ਆਦਮੀ ਪਾਰਟੀ ਦੇ ਇਸ ਧੱਕੇ ਤੇ ਨਿੰਦਾ ਕੀਤੀ ਅਤੇ ਕਿਹਾ ਕਿ ਲੌਂਗੋਵਾਲ ਵਿੱਚ ਆਮ ਆਦਮੀ ਪਾਰਟੀ ਨੇ ਕਿਸੇ ਦੂਜੀ ਪਾਰਟੀ ਨੂੰ ਵਾਰਡਬੰਦੀ ਬਣਾਉਣ ਸਮੇਂ ਕਮੇਟੀ ਵਿੱਚ ਹਿੱਸਾ ਨਹੀਂ ਲੈਣ ਦਿੱਤਾ ਜਿਸ ਵਿੱਚ ਚਾਰ ਵਿਅਕਤੀ ਆਮ ਆਦਮੀ ਪਾਰਟੀ ਦੇ ਨਾਲ ਸੰਬੰਧਿਤ ਹਨ ਅਤੇ ਦੋ ਸਰਕਾਰੀ ਮੁਲਾਜ਼ਮ ਹਨ। ਉਹਨਾਂ ਕਿਹਾ ਕਿ ਇਸ ਤਰ੍ਹਾਂ ਦੀ ਲੋਕਤੰਤਰੀ ਘਾਣ ਦੇਸ਼ ਅਤੇ ਸੂਬੇ ਲਈ ਚੰਗਾ ਨਹੀਂ ਹੈ ਅਤੇ ਪ੍ਰਸ਼ਾਸਨ ਨੂੰ ਵੱਡੇ ਪੱਧਰ ਤੇ ਇਸ ਤੇ ਕੁਝ ਸੋਚ ਵਿਚਾਰ ਕਰਨਾ ਚਾਹੀਦਾ ਹੈ ਉਥੇ ਹੀ ਜੇਕਰ ਭਵਾਨੀਗੜ੍ਹ ਦੀ ਗੱਲ ਕੀਤੀ ਜਾਵੇ ਤਾਂ ਭਵਾਨੀਗੜ੍ਹ ਦੇ ਵਿੱਚ ਵੀ ਇਸੇ ਤਰ੍ਹਾਂ ਦਾ ਧੱਕਾ ਕੀਤਾ ਜਾ ਰਿਹਾ ਹੈ ਤਾਂ ਜੋ ਆਪਣੇ ਪਾਰਟੀ ਦੇ ਨੁਮਾਇੰਦਿਆਂ ਨੂੰ ਹੋਰ ਮਜਬੂਤੀ ਦਿੱਤੀ ਜਾ ਸਕੇ ਜੋ ਕਿ ਲੋਕਤੰਤਰ ਲਈ ਇੱਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਿਛਲੇ ਸਮੇਂ ਤੋਂ ਜਦੋਂ ਦੇ ਉਹ ਸੱਤਾ ਵਿੱਚ ਆਏ ਨੇ ਅਤੇ ਹੁਣ ਤੱਕ ਲੋਕਤੰਤਰ ਪੱਧਰ ਤੇ ਧੱਕਾ ਹੀ ਕਰਦੇ ਆ ਰਹੇ ਹਨ ਜਿਸ ਤੇ ਪ੍ਰਸ਼ਾਸਨ ਨੂੰ ਕੜਾ ਰੁੱਖ ਅਪਣਾਉਣਾ ਚਾਹੀਦਾ ਹੈ।

LEAVE A REPLY

Please enter your comment!
Please enter your name here