ਸ੍ਰੀ ਦਰਬਾਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਪਹੁੰਚੀ ਸੰਗਤ/ ਗੁਰੂ ਘਰ ਮੱਥਾ ਟੇਕ ਕੇ ਕੀਤੀ ਨਵੇਂ ਵਰ੍ਹੇ ਦੀ ਸ਼ੁਰੂਆਤ

0
12

 

ਨਵੇਂ ਵਰ੍ਹੇ 2026 ਦੀ ਪਹਿਲੀ ਸਵੇਰੇ ਵੱਡੀ ਗਿਣਤੀ ਸੰਗਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਤਸਕ ਹੋਣ ਪਹੁੰਚੀ। ਅੰਮ੍ਰਿਤ ਵੇਲੇ ਤੋਂ ਪਰਿਵਾਰਾਂ ਸਮੇਤ ਪਹੁੰਚ ਰਹੀ ਸੰਗਤ ਨੇ ਗੁਰੂ ਘਰ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕਰਦਿਆਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬੇਮਿਸਾਲ ਭੀੜ ਕਾਰਨ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਲੰਮਾ ਇੰਤਜ਼ਾਰ ਕਰਨਾ ਪਿਆ। ਸੰਗਤਾਂ ਨੂੰ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ 4 ਤੋਂ 7 ਘੰਟੇ ਤੱਕ ਕਤਾਰਾਂ ਵਿੱਚ ਖੜ੍ਹੇ ਰਹਿਣਾ ਪਿਆ। ਇਸ ਦੇ ਬਾਵਜੂਦ ਸੰਗਤਾਂ ਦੇ ਉਤਸ਼ਾਹ ਵਿਚ ਫਰਕ ਨਹੀਂ ਪਿਆ ਅਤੇ ਸੰਗਤਾਂ ਗੁਰੂ ਦੇ ਦਰਸ਼ਨਾਂ ਲਈ ਘੰਟਿਆਬੱਧੀ ਲਾਈਨਾਂ ਵਿਚ ਲੱਗੀਆਂ ਰਹੀਆਂ।
ਉਧਰ ਠੰਢ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਖਾਸ ਪ੍ਰਬੰਧ ਕੀਤੇ ਗਏ ਸਨ। ਸੰਗਤ ਨੂੰ ਠੰਢ ਤੋਂ ਬਚਾਉਣ ਲਈ ਫਰਸ਼ਾਂ ਉਤੇ ਗਲੀਚੇ ਤੇ ਦਰੀਆਂ ਵਿਛਾਈਆਂ ਗਈਆਂ ਸਨ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਦੱਸਿਆ ਕਿ ਸੰਗਤਾਂ ਦੀ ਸੁਰੱਖਿਆ ਤੇ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ ਅਤੇ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ।

LEAVE A REPLY

Please enter your comment!
Please enter your name here