ਪੰਜਾਬ ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਕਾਉਂਕੇ ਦਾ ਸ਼ਹੀਦੀ ਦਿਹਾੜਾ/ ਅਕਾਲ ਤਖ਼ਤ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਪਾਏ ਭੋਗ By admin - January 1, 2026 0 10 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ਼ਹੀਦ ਭਾਈ ਗੁਰਦੇਵ ਸਿੰਘ ਕਾਉਂਕੇ ਦੀ ਸ਼ਹੀਦੀ ਦਿਹਾੜਾ ਸ਼ਰਦਾ ਨਾਲ ਮਨਾਇਆ ਗਿਆ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭਾਈ ਕਾਉਂਕੇ ਦੇ ਸ਼ਹੀਦੀ ਦਿਹਾੜੇ ਸਬੰਧੀ ਆਰੰਭ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਕਾਉਂਕੇ ਦਾ ਪੋਤਰੇ ਅਵਜੋਤ ਸਿੰਘ ਤੋਂ ਇਲਾਵਾ ਬਾਕੀ ਪਰਿਵਾਰ ਵੀ ਮੌਜੂਦ ਰਿਹਾ। ਸਮਾਗਮ ਦੌਰਾਨ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਭਗਵੰਤ ਸਿੰਘ ਧੰਗੇੜਾ ਤੇ ਸੰਗਤ ਨੇ ਹਾਜ਼ਰੀ ਭਰੀ। ਦੱਸਣਯੋਗ ਐ ਕਿ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਨੂੰ ਦਸੰਬਰ 1992 ਵਿੱਚ ਉਨ੍ਹਾਂ ਤੇ ਘਰੋਂ ਗ੍ਰਿਫ਼ਤਾਰ ਕਰ ਕੇ ਪੰਜਾਬ ਪੁਲਿਸ ਵੱਲੋਂ ਭਾਰੀ ਤਸ਼ੱਦਦ ਕਰਦਿਆਂ 1 ਜਨਵਰੀ 1993 ਨੂੰ ਸ਼ਹੀਦ ਕਰ ਦਿੱਤਾ ਗਿਆ ਸੀ। ਉਸ ਸਮੇਂ ਦੀ ਬੇਅੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੋਰ ਵੀ ਬਹੁਤ ਸਿੱਖਾਂ ਨੂੰ ਕੋਹ ਕੋਹ ਕੇ ਕਤਲ ਕੀਤਾ ਗਿਆ ਸੀ। ਭਾਵੇਂ ਕਿ ਸਰਕਾਰ ਨੇ ਝੂਠੀ ਕਹਾਣੀ ਬਣਾਉਣ ਦੀ ਕੋਝੀ ਹਰਕਤ ਕੀਤੀ ਪਰੰਤੂ ਸਮੇਂ ਦੇ ਚਸ਼ਮਦੀਦਾਂ ਨੇ ਸਭ ਕੁਝ ਦੇਖਿਆ ਹੋਇਆ ਸੀ ਜਿਸ ਤੋਂ ਸੱਚ ਸਾਹਮਣੇ ਆਇਆ। ਭਾਈ ਕਾਉਂਕੇ ਨੂੰ ਸ਼ਹੀਦ ਕਰਨ ਵਾਲੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾਵਾਂ ਨਹੀਂ ਮਿਲੀਆਂ ਜੋ ਕਿ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਖਿਲਵਾੜ ਹੈ। ਹੁਣ ਜਦੋਂ ਦੇਸ਼ ਵਿੱਚ ਲੋਕਤੰਤਰ ਦਾ ਸਿਸਟਮ ਹੈ ਤੇ ਨਿਆਂ ਕਾਨੂੰਨ ਸਾਰਿਆਂ ਲਈ ਇੱਕੋ ਜਿਹਾ ਹੈ ਤਾਂ ਇਹ ਲਾਜ਼ਮੀ ਹੈ ਕਿ ਜਥੇਦਾਰ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਕਾਤਲਾਂ ਨੂੰ ਵੀ ਸਜ਼ਾਵਾਂ ਦਿੱਤੀਆਂ ਜਾਣ।