ਪੰਜਾਬ ਬਰਨਾਲਾ ਪੁਲਿਸ ਵੱਲੋਂ ਵਾਹਨਾਂ ਦੀ ਤਲਾਸ਼ੀ ਮੁਹਿੰਮ/ ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਦੇ ਕੱਟੇ ਚੱਲਾਨ By admin - January 2, 2026 0 7 Facebook Twitter Pinterest WhatsApp ਬਰਨਾਲਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਪੁਲਿਸ ਨੇ ਨਵੇਂ ਸਾਲ ਦੀ ਪਹਿਲੀ ਸ਼ਾਮ ਨੂੰ ਸ਼ੱਕੀ ਘਰਾਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਵਾਹਨਾਂ ਦੀ ਜਾਂਚ ਦੌਰਾਨ ਕਾਲੇ ਸ਼ੀਸ਼ਿਆਂ ਵਾਲੇ ਵਾਹਨਾਂ ਦੇ ਮਾਲਕਾਂ ਨੂੰ ਜੁਰਮਾਨੇ ਵੀ ਕੀਤੇ ਗਏ। ਗੱਡੀਆਂ ਦੀ ਚੈਕਿੰਗ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਬਰਾਮਦਗੀ ਵੀ ਹੋਈ ਐ। ਪੁਲਿਸ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਕੋਈ ਵੀ ਨਸ਼ਾ ਤਸਕਰੀ ਜਾਂ ਹੋਰ ਗਲਤ ਗਤੀਵਿਧੀਆਂ ਕਰਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਪਾ ਮੰਡੀ ਦੇ ਡੀਐਸਪੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸਮਾਜ ਵਿਰੋਧੀ ਤੱਤਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਨਵੇਂ ਸਾਲ ਦੀ ਸ਼ਾਮ ਮੁਹਿੰਮ ਦੇ ਹਿੱਸੇ ਵਜੋਂ ਘਰਾਂ ਅਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਰੰਗੀਨ ਖਿੜਕੀਆਂ ਵਾਲੇ ਵਾਹਨਾਂ ਨੂੰ ਜੁਰਮਾਨਾ ਕੀਤਾ ਜਾ ਰਿਹਾ ਹੈ, ਜਦੋਂ ਕਿ ਦੂਜਿਆਂ ਨੂੰ ਚੇਤਾਵਨੀ ਦੇ ਕੇ ਛੱਡਿਆ ਜਾ ਰਿਹਾ ਹੈ। ਉਨ੍ਹਾਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਤੱਤਾਂ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਇਲਾਕੇ ਵਿੱਚ ਨਸ਼ਾ ਵੇਚਦਾ ਪਾਇਆ ਗਿਆ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਗੁਰਪ੍ਰੀਤ ਸਿੰਘ ਤੋਂ ਇਲਾਵਾ, ਤਪਾ ਪੁਲਿਸ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਕਰਮਚਾਰੀ ਇਸ ਮੌਕੇ ਮੌਜੂਦ ਸਨ।