Uncategorized ਡੇਰਾਬੱਸੀ ਦੌਰੇ ਪਹੁੰਚੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ/ ਸਫਾਈ ਵਿਵਸਥਾ ਤੇ ਵਿਕਾਸ ਕੰਮਾਂ ਦਾ ਲਿਆ ਜਾਇਜ਼ਾ/ ਅਧਿਕਾਰੀਆਂ ਨੂੰ ਕੰਮ ਛੇਤੀ ਮੁਕੰਮਲ ਕਰਨ ਦੀ ਹਦਾਇਤ By admin - May 14, 2025 0 7 Facebook Twitter Pinterest WhatsApp ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅੱਜ ਟਰਾਈਸਿਟੀ ਦੇ ਸ਼ਹਿਰ ਡੇਰਾਬੱਸੀ ਵਿਖੇ ਪਹੁੰਚੇ ਜਿੱਥੇ ਇਨ੍ਹਾਂ ਨੇ ਸਾਫ-ਸਫਾਈ ਅਤੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਯਤਨ ਕਰ ਰਹੀ ਐ। ਉਨ੍ਹਾਂ ਕਿਹਾ ਕਿ ਸਾਡੇ ਕੋਲ ਡੇਰਾਬੱਸੀ ਸ਼ਹਿਰ ਦੀ ਸਫਾਈ ਵਿਵਸਥਾ ਵਿਚ ਕਮੀਆਂ ਬਾਰੇ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ ਐ। ਇਸ ਦੌਰਾਨ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮੌਕੇ ਤੇ ਬੁਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀਆਂ ਹਦਾਇਤਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਨੇ ਵਾਰਡ ਨੰਬਰ 17 ਦਾ ਦੌਰਾ ਕੀਤਾ, ਜਿੱਥੇ ਲੋਕਾਂ ਨੇ ਸੀਵਰੇਜ ਦੀ ਸਮੱਸਿਆ ਬਾਰੇ ਜਾਣੂ ਕਰਵਾਇਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਹ ਛੇਤੀ ਹੀ ਮੁੜ ਦੌਰਾ ਕਰਨਗੇ ਅਤੇ ਕੰਮ ’ਚ ਢਿੱਲਮੱਠ ਕਰਨ ਤੇ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।