ਬਠਿੰਡਾ ਪੁਲਿਸ ਦਾ ਮਹਿਰੋਂ ਦੀ ਗ੍ਰਿਫਤਾਰੀ ਬਾਰੇ ਬਿਆਨ/ ਗ੍ਰਿਫਤਾਰੀ ਬਾਰੇ ਕੋਈ ਜਾਣਕਾਰੀ ਨਾ ਹੋਣ ਦਾ ਦਾਅਵਾ

0
8

ਕੰਚਨ ਕੁਮਾਰੀ ਉਰਫ ਕਮਲ ਕੌਰ ਭਾਬੀ ਕਤਲ ਕੇਸ ਮਾਮਲੇ ਵਿੱਚ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋ ਦੀ ਵਿਦੇਸ਼ ਵਿਚ ਗ੍ਰਿਫਤਾਰੀ ਬਾਰੇ ਬਠਿੰਡਾ ਪੁਲਿਸ ਨੇ ਸਪੱਸ਼ਟੀਕਰਨ ਦਿੱਤਾ ਐ। ਇਸ ਸਬੰਧੀ ਪੁੱਛੇ ਜਾਣ ਤੇ ਡੀਐਸਪੀ ਸਿਟੀ ਸਰਬਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਵੀ ਖਬਰਾਂ ਤੋਂ ਹੀ ਮਹਿਰੋਂ ਦੀ ਗ੍ਰਿਫਤਾਰੀ ਬਾਰੇ ਪਤਾ ਚੱਲਿਆ ਐ ਪਰ ਅਜੇ ਤਕ ਅਧਿਕਾਰਤ ਤੌਰ ਤੇ ਜਾਣਕਾਰੀ ਨਹੀਂ ਮਿਲੀ ਐ ਅਤੇ ਜੇਕਰ ਕਾਈ ਅਧਿਕਾਰਤ ਤੌਰ ਤੇ ਜਾਣਕਾਰੀ ਮਿਲਦੀ ਐ ਤਾਂ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਦੇ ਦੱਸਣ ਮੁਤਾਬਕ ਥਾਣਾ ਕੈਂਟ ਬਠਿੰਡਾ ਵਿਖੇ ਸਾਲ 2025 ਦੌਰਾਨ ਮੁਕਦਮਾ ਨੰਬਰ 106 ਦਰਜ ਕੀਤਾ ਗਿਆ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਮਹਿਰੋਂ ਨੂੰ ਦੋਸ਼ੀ ਵਜੋਂ ਨਾਮਜਦ ਕੀਤਾ ਗਿਆ ਸੀ। ਤਫ਼ਤੀਸ਼ ਦੌਰਾਨ ਅੰਮ੍ਰਿਤਪਾਲ ਸਿੰਘ ਮਹਿਰੋਂ ਯੂਏਈ ਜਾਣ ਦੀ  ਗੱਲ ਸਾਹਮਣੇ ਆਈ ਸੀ। ਪਰ ਹੁਣ ਉਸ ਦੇ ਯੂਏਈ ਵਿੱਚ ਗ੍ਰਿਫ਼ਤਾਰ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਨੇ।
ਇਸ ਸਬੰਧ ਵਿੱਚ ਡੀਐਸਪੀ ਨੇ ਕਿਹਾ ਕਿ ਅਸੀਂ ਸਪਸ਼ਟ ਕਰਦੇ ਹਾਂ ਕਿ ਬਠਿੰਡਾ ਪੁਲਸ ਨੂੰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਬਾਰੇ ਕੋਈ ਵੀ ਅਧਿਕਾਰਿਤ ਪੁਸ਼ਟੀ ਜਾਂ ਸੂਚਨਾ ਪ੍ਰਾਪਤ ਨਹੀਂ ਹੋਈ ਹੈ। ਜੇਕਰ ਇਸ ਤਰ੍ਹਾਂ ਦੀ ਕੋਈ ਜਾਣਕਾਰੀ ਅਧਿਕਾਰਿਤ ਤੌਰ ‘ਤੇ ਪ੍ਰਾਪਤ ਹੁੰਦੀ ਹੈ ਤਾਂ ਕਾਨੂੰਨ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਬਠਿੰਡਾ ਪੁਲਸ ਵੱਲੋਂ ਉਕਤ ਦੋਸ਼ੀ ਦੀ ਡਿਪੋਰਟੇਸ਼ਨ/ਐਕਸਟ੍ਰਡੀਸ਼ਨ ਲਈ ਸਹੀ ਅਤੇ ਕਾਨੂੰਨੀ ਚੈਨਲਾਂ ਰਾਹੀਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਮਹਿਰੋਂ, ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੇ 9-10 ਜੂਨ ਦੀ ਰਾਤ ਨੂੰ ਲੁਧਿਆਣਾ ਦੀ ਰਹਿਣ ਵਾਲੀ ਡਿਜੀਟਲ ਕ੍ਰਿਏਟਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦਾ ਕਤਲ ਕੀਤਾ ਸੀ। ਮੰਨਿਆ ਜਾ ਰਿਹਾ ਹੈ ਕਿ ਇਹ ਕਤਲ ਕੰਚਨ ਦੀਆਂ ਵਿਵਾਦਪੂਰਨ ਸੋਸ਼ਲ ਮੀਡੀਆ ਪੋਸਟਾਂ ਤੋਂ ਪ੍ਰੇਰਿਤ ਸੀ, ਜਿਸ ਨੇ ਕਥਿਤ ਤੌਰ ‘ਤੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ। ਕਤਲ ਤੋਂ ਬਾਅਦ ਮੁਲਜ਼ਮਾਂ ਨੇ ਕੰਚਨ ਦੀ ਲਾਸ਼ ਨੂੰ ਬਠਿੰਡਾ ਦੇ ਭੁੱਚੋ ‘ਚ ਆਦੇਸ਼ ਮੈਡੀਕਲ ਕਾਲਜ ਦੀ ਪਾਰਕਿੰਗ ‘ਚ ਸੁੱਟ ਦਿੱਤਾ। ਪੁਲਸ ਨੇ 11 ਜੂਨ ਦੀ ਸ਼ਾਮ ਨੂੰ ਲਾਸ਼ ਬਰਾਮਦ ਕੀਤੀ। ਜਾਂਚ ਦੌਰਾਨ ਜਸਪ੍ਰੀਤ ਅਤੇ ਨਿਮਰਤਜੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਦੋਂ ਕਿ ਮਹਿਰੋਂ ਫ਼ਰਾਰ ਰਿਹਾ ਐ।

LEAVE A REPLY

Please enter your comment!
Please enter your name here