ਮੋਗਾ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ/ ਤੜਕਸਾਰ ਡਿਊਟੀ ਜਾਣ ਦੌਰਾਨ ਕੀਤਾ ਹਮਲਾ

0
9

ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਖੁਰਦ ਵਿੱਚ ਅੱਜ ਤੜਕਸਾਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਉਮਰਸੀਰ ਸਿੰਘ ਸੀਰਾ, ਵਾਸੀ ਭਿੰਡਰ ਖੁਰਦ ਵਜੋਂ ਹੋਈ ਹੈ।  ਜਾਣਕਾਰੀ ਮੁਤਾਬਕ ਉਮਰਸੀਰ ਸਿੰਘ ਸੀਰਾ ਸਵੇਰੇ ਤਿਆਰ ਹੋ ਕੇ ਨੈਸਲੇ ਡੇਅਰੀ ਮੋਗਾ ਵਿੱਚ ਆਪਣੀ ਡਿਊਟੀ ’ਤੇ ਜਾਣ ਲਈ ਘਰੋਂ ਨਿਕਲਿਆ ਸੀ ਕਿ ਜਿਵੇਂ ਹੀ ਉਹ ਪਿੰਡ ਦੀ ਫਿਰਨੀ ’ਤੇ ਪਹੁੰਚਿਆ ਤਾਂ ਗੱਡੀ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਪੁਲਿਸ ਵੱਲੋਂ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵਲੋ ਪਿੰਡ ਅਤੇ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਇਸ ਕਤਲ ਦੀ ਵਾਰਦਾਤ ਤੋਂ ਬਾਅਦ ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਵਲੋ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ।

LEAVE A REPLY

Please enter your comment!
Please enter your name here