
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਕੰਧ ਸਾਹਿਬ ਤੋਂ ਇੱਕ ਮਹਾਨ ਨਗਰ ਕੀਰਤਨ ਆਰੰਭ ਸਜਾਇਆ ਗਿਆ। ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੇ ਅਗਵਾਈ ’ਚ ਗੁਰਦੁਆਰਾ ਕੰਧ ਸਾਹਿਬ ਤੋਂ ਸ਼ੁਰੂ ਹੋਇਆ ਜੋ ਪੂਰੇ ਸ਼ਹਿਰ ਦੀ ਪਰਿਕਰਮਾ ਤੋਂ ਬਾਅਦ ਗੁਰਦੁਆਰਾ ਕੰਧ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਵਿਚ ਭਾਰੀ ਸਰਦੀ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤ ਨੇ ਸ਼ਿਰਕਤ ਕੀਤੀ।ਮੀਡੀਆ ਗੱਲਬਾਤ ਕਰਦਿਆਂ ਸੰਗਤ ਨੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਕਿ ਸਰਦੀ ਦੀ ਕੋਈ ਪਰਵਾਹ ਨਹੀਂ ਹੈ ਅਸੀਂ ਆਪਣੇ ਗੁਰੂ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਵਿੱਚ ਹਿੱਸਾ ਲੈਣ ਲਈ ਪਹੁੰਚੇ ਹਾਂ। ਨਗਰ ਕੀਰਤਨ ਦਾ ਥਾਂ ਥਾਂ ਸਵਾਗਤ ਕੀਤਾ ਗਿਆ।


