ਮੁੱਖ ਮੰਤਰੀ ਮਾਨ ਦਾ ਬੇਰੁਜ਼ਗਾਰਾਂ ਨੂੰ ਨਵੇਂ ਸਾਲ ਦਾ ਤੋਹਫਾ/ 606 ਮੁਲਾਜ਼ਮਾਂ ਨੂੰ ਵੰਡੇ ਨਿਯੁਕਤੀ ਪੱਤਰ

0
10

 

ਮੁੱਖ ਮੰਤਰੀ ਭਗਵੰਤ ਮਾਨ ਨੇ 2026 ਵਿਚ ਨੌਜਵਾਨਾਂ ਨੂੰ ਇਕ ਹੋਰ ਵੱਡਾ ਤੋਹਫਾ ਦਿੱਤਾ ਐ। ਪੰਜਾਬ ਸਰਕਾਰ ਨੇ ਅੱਜ ਸਿੱਖਿਆ ਵਿਭਾਗ ਵਿੱਚ 606 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ। ਇਸ ਸਬੰਧੀ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਖੇ ਇੱਕ ਸਮਾਰੋਹ ਆਯੋਜਿਤ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵ-ਨਿਯੁਕਤ ਮੁਲਾਜਮਾਂ  ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਆਪਣੇ ਸੰਬਪੋਧਨ ਵਿਚ ਮੁੱਖ ਮੰਤਰੀ ਮਾਨ ਨੇ ਨੌਕਰੀਆਂ ਪ੍ਰਾਪਤ ਕਰਨ ਵਾਲਿਆਂ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ ਦਿੱਤੀ।
ਮੁੱਖ ਮੰਤਰੀ ਮਾਨ ਨੇ ਅੱਗੇ ਕਿਹਾ ਕਿ ਹੁਣ ਤੱਕ ਪੰਜਾਬ ਸਰਕਾਰ ਵੱਲੋਂ 61,281 ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ।  ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਲਈ ਸਾਰਾ ਪੰਜਾਬ ਹੀ ਮੇਰਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਜਿੰਨੀ ਖ਼ੁਸ਼ੀ ਨਿਯੁਕਤੀ ਪੱਤਰ ਲੈਣ ਵਾਲਿਆਂ ਨੂੰ ਹੋ ਰਹੀ ਹੈ, ਉਨੀ ਹੀ ਖ਼ੁਸ਼ੀ ਅੱਜ ਮੈਨੂੰ ਵੀ ਹੋ ਰਹੀ ਹੈ, ਜਿਵੇਂ ਲੱਗ ਰਿਹਾ ਹੋਵੇ ਕਿ ਮੇਰੇ ਪਰਿਵਾਰ ਵਿਚੋਂ ਕਿਸੇ ਨੂੰ ਨੌਕਰੀ ਮਿਲਣ ਜਾ ਰਹੀ ਹੋਵੇ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਵੰਡਾ ਬੰਦਾ ਉਹ ਨਹੀਂ ਮੰਨਿਆ ਜਾਵੇਗਾ, ਜਿਸ ਕੋਲ ਬੈਂਕਾਂ ਵਿਚ ਪੈਸੇ, ਗੱਡੀਆਂ ਹੋਣ ਸਗੋਂ ਵੱਡਾ ਬੰਦਾ ਉਹ ਮੰਨਿਆ ਜਾਵੇਗਾ, ਜਿਸ ਕੋਲ ਹਾਈ ਐਜੂਕੇਸ਼ਨ ਹੋਵੇ।  ਇਸ ਮੌਕੇ ਪਿਛਲੀਆਂ ਸਰਕਾਰਾਂ ‘ਤੇ ਸ਼ਬਦੀ ਹਮਲੇ ਬੋਲਦੇ ਭਗਵੰਤ ਮਾਨ ਨੇ ਕਿਹਾ ਕਿ ਜਿਨ੍ਹਾਂ ਨੇ ਦਸਤਖ਼ਤ ਕਰਨੇ ਸਨ, ਉਨ੍ਹਾਂ ਨੇ ਆਪਣੇ ਭਰਾ-ਭਤੀਜਿਆਂ ਦੀਆਂ ਚਿੱਠੀਆਂ ‘ਤੇ ਦਸਤਖ਼ਤ ਕੀਤੇ। ਉਸ ਵੇਲੇ ਨੌਕਰੀਆਂ ਦੀਆਂ ਚਿੱਠੀਆਂ ਸਾਡੇ ਨੌਜਵਾਨ ਉਡੀਕਦੇ ਰਹੇ ਹਨ ਪਰ ਮੌਜੂਦਾ ਸਰਕਾਰ ਵੱਲੋਂ ਆਮ ਘਰਾਂ ਦੇ ਨੌਜਵਾਨਾਂ ਨੂੰ ਨੌਕਰੀਆਂ ਨਾਲ ਨਿਵਾਜਿਆ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਸਰਕਾਰ ਦਾ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ।

LEAVE A REPLY

Please enter your comment!
Please enter your name here