ਮਾਨਸਾ ਵਿਖੇ ਬੀਕੇਯੂ ਉਹਰਾਹਾ ਦੀ ਮੋਟਰ ਸਾਇਕਲ ਰੈਲੀ/ ਪਿੰਡਾਂ ਦੇ ਲੋਕਾਂ ਨੂੰ 16 ਜਨਵਰੀ ਦੇ ਧਰਨਿਆਂ ’ਚ ਸ਼ਾਮਲ ਹੋਣ ਲਈ ਕੀਤਾ ਪ੍ਰੇਰਿਤ

0
9

ਕਿਸਾਨ ਜਥੇਬੰਦੀਆਂ ਵੱਲੋਂ ਬਿਜਲੀ ਐਕਟ-2025 ਤੇ ਨਵੇਂ ਸੀਡ ਬਿੱਲ ਖਿਲਾਫ 16 ਜਨਵਰੀ ਨੂੰ ਡਿਪਟੀ ਕਮਿਸ਼ਨਰ ਦਫਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਨੇ। ਜਿਸ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਅੱਜ ਮਾਨਸਾ ਵਿਖੇ ਮੋਟਰ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਲੋਕਾਂ ਨੂੰ ਕੇਂਦਰ ਤੇ ਕਿਸਾਨ ਤੇ ਲੋਕ ਮਾਰੂ ਫੈਸਲਿਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ 16 ਜਨਵਰੀ ਦੇ ਐਕਸ਼ਨਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਆਗੂਆਂ ਨੇ ਕਿਹਾ ਕਿ ਕਿਸਾਨ 16 ਜਨਵਰੀ ਨੂੰ ਬਿਜਲੀ ਬਿੱਲ ਅਤੇ ਬੀਜ ਦੇ ਮੁੱਦੇ ਨੂੰ ਲੈ ਕੇ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਧਰਨਾ ਦੇਣਗੇ, ਜਿਸ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਰਾਮ ਸਿੰਘ ਭੈਣੀ ਨੇ ਬਾਘਾ ਵਿੱਚ ਦੱਸਿਆ ਕਿ ਕਿਸਾਨ ਲੰਬੇ ਸਮੇਂ ਤੋਂ ਬਿਜਲੀ ਬਿੱਲ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਇਲਾਵਾ ਮਜ਼ਦੂਰਾਂ ਨੂੰ ਮਨਰੇਗਾ ਮੁੱਦੇ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਇਸ ਲਈ ਕਿਸਾਨਾਂ ਅਤੇ ਮਜਦੂਰਾਂ ਨੂੰ 16 ਜਨਵਰੀ ਦੇ ਧਰਨਿਆਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਐ।

LEAVE A REPLY

Please enter your comment!
Please enter your name here