ਪੰਜਾਬ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ/ 15ਵੀਂ ਵਾਰ ਬਾਹਰ ਆਇਆ ਡੇਰਾ ਮੁਖੀ By admin - January 4, 2026 0 15 Facebook Twitter Pinterest WhatsApp ਡੇਰਾ ਸੱਚਾ ਸੌਦਾ ਮੁਖੀ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫੇਰ ਪੈਰੋਲ ਮਿਲੀ ਹੈ। ਸਜ਼ਾ ਮਿਲਣ ਤੋਂ ਬਾਅਦ ਇਹ 15ਵਾਂ ਮੌਕਾ ਹੈ ਜਦੋਂ ਰਾਮ ਰਹੀਮ ਨੂੰ ਪੈਰੋਲ ਮਿਲੀ ਹੈ। ਇਸ ਵਾਰ ਵੀ ਰਾਮ ਰਹੀਮ 40 ਦਿਨਾਂ ਦੀ ਪੈਰੋਲ ਮਿਲੀ ਹੈ। ਖਬਰਾਂ ਮੁਤਾਬਕ ਉਹ ਅੱਜ ਹੀ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਵੇਗਾ ਅਤੇ ਸੁਨਾਰੀਆ ਜੇਲ੍ਹ ਤੋਂ ਸਿੱਧਾ ਸਿਰਸਾ ਸਥਿਤ ਡੇਰਾ ਸੱਚਾ ਸੌਦਾ ਲਈ ਰਵਾਨਾ ਹੋਵੇਗਾ। ਰਾਮ ਰਹੀਮ ਨੂੰ ਇਹ ਪੈਰੋਲ ਡੇਰਾ ਸੱਚਾ ਸੌਦਾ ਦੇ ਦੂਜੇ ਮੁਖੀ ਸ਼ਾਹ ਸਤਨਾਮ ਦੇ ਜਨਮ ਮਹੀਨੇ ਮੌਕੇ ਦਿੱਤੀ ਗਈ ਹੈ। ਦੱਸ ਦਈਏ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਪੈਰੋਲ ਦੌਰਾਨ, ਰਾਮ ਰਹੀਮ ਸਿਰਸਾ ਵਿੱਚ ਡੇਰਾ ਸੱਚਾ ਸੌਦਾ ਹੈੱਡਕੁਆਰਟਰ ਵਿੱਚ ਰਹੇਗਾ। ਉਹ ਅਗਸਤ 2017 ਵਿੱਚ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਜੇਲ੍ਹ ਗਿਆ ਸੀ, ਜਿੱਥੋਂ ਉਹ 15ਵੀਂ ਵਾਰ ਬਾਹਰ ਆ ਰਿਹਾ ਐ। ਪਹਿਲਾਂ, ਰਾਮ ਰਹੀਮ ਨੂੰ 15 ਅਗਸਤ ਨੂੰ ਆਪਣਾ ਜਨਮਦਿਨ ਮਨਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਪੈਰੋਲ ਮਿਲੀ ਸੀ। 5 ਅਗਸਤ, 2017 ਨੂੰ, ਰਾਮ ਰਹੀਮ ਨੂੰ ਦੋ ਸਾਧਵੀਆਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਇਸ ਤੋਂ ਬਾਅਦ, 17 ਜਨਵਰੀ, 2019 ਨੂੰ, ਉਸਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਅਕਤੂਬਰ 2021 ਵਿੱਚ, ਸੀਬੀਆਈ ਅਦਾਲਤ ਨੇ ਉਸਨੂੰ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਸਜ਼ਾ ਮਿਲਣ ਤੋਂ ਤਿੰਨ ਸਾਲ ਬਾਅਦ, ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਹਾਈ ਕੋਰਟ ਨੇ ਬਰੀ ਕਰ ਦਿੱਤਾ ਸੀ। ਵਰਤਮਾਨ ਵਿੱਚ, ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ, ਉਸਨੂੰ ਹੁਣ ਤੱਕ ਇੱਥੋਂ 14 ਵਾਰ ਪੈਰੋਲ ਅਤੇ ਫਰਲੋ ‘ਤੇ ਰਿਹਾਅ ਕੀਤਾ ਜਾ ਚੁੱਕਾ ਹੈ ਅਤੇ ਇਹ 15ਵੀਂ ਵਾਰ ਹੈ ਜਦੋਂ ਰਾਮ ਰਹੀਮ ਜੇਲ੍ਹ ਤੋਂ ਰਿਹਾਅ ਹੋਵੇਗਾ।