ਪੰਜਾਬ ਫਤਹਿਗੜ੍ਹ ਸਾਹਿਬ ਵਿਖੇ ਹਾਦਸੇ ’ਚ ਦਾਦੀ-ਪੋਤੀ ਦੀ ਮੌਤ/ ਕੈਂਟਰ ਦੇ ਟਾਇਰ ਹੇਠ ਆਉਣ ਕਾਰਨ ਗਈ ਜਾਨ By admin - January 5, 2026 0 7 Facebook Twitter Pinterest WhatsApp ਡੀਸੀ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਅੱਜ ਤੜਕਸਾਰ ਸੁਆਹ ਨਾਲ ਭਰੇ ਇੱਕ ਕੈਂਟਰ ਦੇ ਟਾਇਰ ਹੇਠ ਆਉਣ ਕਾਰਨ ਦਾਦੀ ਅਤੇ ਉਸਦੀ ਪੋਤੀ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਸਰਹਿੰਦ ਸ਼ਹਿਰ ਦੀ ਰਹਿਣ ਵਾਲੀ ਮਨਜੀਤ ਕੌਰ ਅਤੇ ਪੋਤੀ ਖੁਸ਼ਦੀਪ ਕੌਰ ਵਜੋਂ ਹੋਈ ਹੈ। ਮ੍ਰਿਤਕ ਮਨਜੀਤ ਕੌਰ ਦੇ ਪਤੀ ਰਣਜੀਤ ਸਿੰਘ ਨੇ ਦੱਸਿਆ ਕਿ ਉਸਦੀ ਪਤਨੀ ਅਤੇ ਪੋਤੀ ਖੁਸ਼ਦੀਪ ਕੌਰ ਡੀਸੀ ਦਫ਼ਤਰ ਫ਼ਤਹਿਗੜ੍ਹ ਸਾਹਿਬ ਦੇ ਨਜ਼ਦੀਕ ਕੱਪੜਿਆਂ ਦੀ ਫੜ੍ਹੀ ਲਗਾ ਕੇ ਬੈਠੇ ਸਨ ਕਿ ਸਰਹਿੰਦ ਵੱਲੋਂ ਆਏ ਕੈਂਟਰ ਦੋਵਾਂ ਨੂੰ ਦਰੜ ਦਿੱਤਾ, ਜਿਸ ਕਾਰਨ ਉਸਦੀ ਪਤਨੀ ਅਤੇ ਪੋਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਖੁਸ਼ਦੀਪ ਕੌਰ ਉਮਰ 13 ਸਾਲ ਹੈ ਅਤੇ ਉਹ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਆਫ਼ ਐਮੀਨੈਂਸ ਫ਼ਤਹਿਗੜ੍ਹ ਸਾਹਿਬ ਵਿਖੇ 7ਵੀਂ ਜਮਾਤ ਵਿੱਚ ਪੜ੍ਹਦੀ ਸੀ। ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਮ੍ਰਿਤਕਾਂ ਦੀਆਂ ਦੇਹਾਂ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਵਿਖੇ ਰਖਵਾ ਕੇ ਕੈਂਟਰ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। https://knocknews.tv/wp-content/uploads/2026/01/4-16.mp4