ਤਰਨ ਤਾਰਨ ’ਚ ਸਰਪੰਚ ਦੇ ਪਰਿਵਾਰ ਨੂੰ ਮਿਲੇ ਮੰਤਰੀ ਅਮਨ ਅਰੋੜਾ/ ਕਾਤਲਾਂ ਖਿਲਾਫ਼ ਸਖਤ ਕਾਰਵਾਈ ਦਾ ਭਰੋਸਾ

0
18

ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅੱਜ ਤਰਨ ਤਾਰਨ ਦੇ ਪਿੰਡ ਵਲਟੋਹਾ ਸੰਧੂਆਂ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਬੀਤੇ ਦਿਨ ਕਤਲ ਹੋਏ ਸਰਪੰਚ ਜਰਮਲ ਸਿੰਘ ਦੇ ਪਰਿਵਾਰ ਨੂੰ ਮਿਲ ਕੇ ਘਟਨਾ ਤੇ ਦੁੱਖ ਜਾਹਰ ਕੀਤਾ। ਉਨ੍ਹਾਂ ਪਰਿਵਾਰਕ ਮੈਂਬਰਾਂ ਨੂੰ ਦੋਸ਼ੀਆਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅਤੀ ਮੰਦਭਾਗੀ ਘਟਨਾ ਐ, ਜਿਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਥੋੜ੍ਹੀ ਐ।
ਉਨ੍ਹਾਂ ਕਿਹਾ ਕਿ ਸਰਪੰਚ ਜਰਮਲ ਸਿੰਘ ਇਕ ਦੇਵਤਾ ਸਾਮਾਨ ਵਿਅਕਤੀ ਸੀ, ਜੋ ਹਰ ਲੋੜਵੰਦ ਦੀ ਮਦਦ ਕਰਦੇ ਸਨ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਦਾ ਇਸ ਤਰ੍ਹਾਂ ਕਤਲ ਹੋ ਜਾਣਾ ਬਹੁਤ ਹੀ ਮੰਦਭਾਗਾ ਐ। ਉਨ੍ਹਾਂ ਕਿਹਾ ਕਿ ਸਰਪੰਚ ਜਰਮਲ ਸਿੰਘ ਲਗਾਤਾਰ ਤੀਜੀ ਵਾਰ ਸਰਪੰਚ ਬਣੇ ਸਨ ਅਤੇ ਇਸ ਤਰ੍ਹਾਂ ਸਰਪੰਚ ਬਣ ਜਾਣਾ ਕੋਈ ਆਮ ਗੱਲ ਨਹੀਂ ਐ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਨੇਕ ਨੀਅਤ ਕਾਰਨ ਹੀ ਸੰਭਵ ਹੋਇਆ ਸੀ।
ਉਨ੍ਹਾਂ ਕਿਹਾ ਕਿ ਮੈਂ ਸਪੱਸ਼ਟ ਕਰਨਾ ਚਾਹੁੰਦਾ ਐ ਕਿ ਇਸ ਘਟਨਾ ਵਿਚ ਜੋ ਕੋਈ ਵੀ ਸ਼ਾਮਲ ਇਸ ਘਟਨਾ ਵਿਚ ਸ਼ਾਮਲ ਪਾਇਆ ਗਿਆ, ਉਸ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਪਰਿਵਾਰ ਨੇ ਪਹਿਲਾਂ ਵੀ ਹਮਲੇ ਦੀਆਂ ਕੋਸ਼ਿਸ਼ਾਂ ਦਾ ਪਤਾ ਚੱਲਿਆ ਐ, ਇਸ ਲਈ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੱਕੀ ਸਕਿਊਰਟੀ ਦੇਣ ਦੀ ਕਵਾਇਦ ਚੱਲ ਰਹੀ ਐ। ਉਨ੍ਹਾਂ ਕਿਹਾ ਕਿ ਹਰ ਕਿਸੇ ਨੂੰ ਆਪਣੀ ਤੇ ਪਰਿਵਾਰ ਦੀ ਸਕਿਊਰਟੀ ਬਹੁਤ ਜ਼ਰੂਰੀ ਹੁੰਦੀ ਐ ਪਰ ਗੈਂਗਸਟਰਵਾਦ ਵਰਗੀ ਪੁਰਾਣੀ ਇਕਦਮ ਨਹੀਂ ਆਈ ਜਦਕਿ ਪਿਛਲੀਆਂ ਸਰਕਾਰਾਂ ਦੀ ਪੁਸ਼ਤ-ਪਨਾਹੀ ਕਾਰਨ ਅਜਿਹਾ ਹੋਇਆ ਐ ਅਤੇ ਸਰਕਾਰ ਇਹ ਕੰਡੇ ਪੁੱਟਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਐ।

LEAVE A REPLY

Please enter your comment!
Please enter your name here