ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ ਮੁੱਖ ਮੰਤਰੀ ਮਾਨ/ ਬੁਲਾਰਾ ਧਾਲੀਵਾਲ ਨੇ ਦਿੱਤੀ ਜਾਣਕਾਰੀ/ ਕਿਹਾ, ਅਕਾਲ ਤਖਤ ਸਰਬ ਉੱਚ, ਸਪੱਸ਼ਟੀਕਰਨ ਦੇਣਗੇ CM

0
10

ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਆਪਣਾ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰਾ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮੁੱਖ ਮੰਤਰੀ ਮਾਨ ਨੂੰ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ ਤਾਂ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣਗੇ। ਉਨ੍ਹਾਂ ਕਿਹਾ ਕਿ ਸਾਡੇ ਲਈ ਸ੍ਰੀ ਅਕਾਲ ਤਖਤ ਸਾਹਿਬ ਸਰਬਉੱਚ ਐ ਅਤੇ ਜੇਕਰ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬੁਲਾਇਆ ਜਾਂਦਾ ਐ ਤਾਂ ਅਸੀਂ ਉਸ ਨੂੰ ਸਵੀਕਾਰ ਕਰਦੇ ਹਾਂ।
ਦੱਸਣਯੋਗ ਐ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 15 ਜਨਵਰੀ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਕੁਝ ਮਸਲਿਆਂ ‘ਤੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
ਇਸ ਮਾਮਲੇ ਸਬੰਧੀ ਮੀਡੀਆ ਵੱਲੋਂ ਪੁੱਛੇ ਜਾਣ ਦੇ ਜਵਾਬ ਵਿਚ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਸਿੱਖ ਕੌਮ ਦੀ ਸਰਬਉੱਚ ਧਾਰਮਿਕ ਸੰਸਥਾ ਹੈ ਅਤੇ ਜਥੇਦਾਰ ਸਾਹਿਬ ਸਿੱਖ ਕੌਮ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜੇ ਜਥੇਦਾਰ ਸਾਹਿਬ ਨੇ ਮੁੱਖ ਮੰਤਰੀ ਨੂੰ ਸੱਦਿਆ ਹੈ ਜਾਂ ਤਲਬ ਕੀਤਾ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ 15 ਜਨਵਰੀ ਨੂੰ ਨਿਰਧਾਰਤ ਸਮੇਂ ‘ਤੇ ਪੇਸ਼ ਹੋਣਗੇ।
ਧਾਲੀਵਾਲ ਨੇ ਆਖਿਆ ਕਿ ਸਿੱਖ ਹੋਣ ਦੇ ਨਾਤੇ ਸਾਡੇ ਲਈ ਸ਼੍ਰੀ ਅਕਾਲ ਤਖਤ ਸਾਹਿਬ ਬਹੁਤ ਉੱਚੀ ਅਤੇ ਸਤਿਕਾਰਯੋਗ ਜਗ੍ਹਾ ਹੈ। ਜਥੇਦਾਰ ਸਾਹਿਬ ਸਿੱਖ ਕੌਮ ਦੀ ਇੱਕ ਮਹਾਨ ਅਤੇ ਉੱਚ ਸੰਸਥਾ ਦੇ ਮੁਖੀ ਹਨ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਜਿਹੜੀਆਂ ਵੀ ਗੱਲਾਂ ‘ਤੇ ਮੁੱਖ ਮੰਤਰੀ ਕੋਲੋਂ ਸਪਸ਼ਟੀਕਰਨ ਲੈਣਾ ਚਾਹੁੰਦੇ ਹੋਣਗੇ, ਮੁੱਖ ਮੰਤਰੀ ਸਾਹਿਬ ਉਹ ਸਾਰੇ ਸਪਸ਼ਟੀਕਰਨ ਦੇਣ ਲਈ ਤਿਆਰ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਨੂੰ ਕਿਸੇ ਵੀ ਤਰ੍ਹਾਂ ਦਾ ਵਿਵਾਦ ਬਣਾਉਣ ਦੀ ਲੋੜ ਨਹੀਂ ਹੈ ਕਿਉਂਕਿ ਸਿੱਖ ਮਰਿਆਦਾ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਫੈਸਲੇ ਅਤੇ ਆਦੇਸ਼ਾਂ ਦਾ ਸਤਿਕਾਰ ਕਰਨਾ ਸਾਡਾ ਫਰਜ਼ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਇਸ ਗੱਲ ਨੂੰ ਪੂਰੀ ਤਰ੍ਹਾਂ ਸਮਝਦੇ ਹਨ ਅਤੇ ਸਿੱਖ ਸੰਸਥਾਵਾਂ ਦਾ ਪੂਰਾ ਮਾਣ ਰੱਖਦੇ ਹਨ।

LEAVE A REPLY

Please enter your comment!
Please enter your name here