ਗੁਰਦਾਸਪੁਰ ’ਚ ਰੈਸਟੋਰੈਂਟ ਦੇ ਮਾਲਿਕ ਨੇ ਖੁਦ ਨੂੰ ਮਾਰੀ ਗੋਲੀ/ ਗੰਭੀਰ ਹਾਲਤ ’ਚ ਹਸਪਤਾਲ ਕਰਵਾਇਆ ਦਾਖਲ

0
6

ਗੁਰਦਾਸਪੁਰ ਸਥਿਤ ਚਾਏ ਚੂਰੀ ਨਾਮ ਦੇ ਰੈਸਟੋਰੈਂਟ ਦੇ ਮਾਲਕ ਵੱਲੋਂ ਖੁਦ ਨੂੰ ਗੋਲੀ ਮਾਰਨ ਦੀ ਖਬਰ ਐ। ਖਬਰਾਂ ਮੁਤਾਬਕ ਰੈਸਟੋਰੈਂਟ ਮਾਲਕ ਮਨਪ੍ਰੀਤ ਸਿੰਘ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਐ। ਪੁਲਿਸ ਦੀ ਮੁਢਲੀ ਜਾਂਚ ਮੁਤਾਬਕ ਉਸ ਨੇ ਖੁਦ ਨੂੰ ਗੋਲੀ ਮਾਰੀ ਐ। ਉਸ ਨੂੰ ਜ਼ਖਮੀ ਹਾਲਤ ਵਿਚ ਨਿੱਜੀ ਹਸਪਤਾਲ ਲਿਜਾਇਆ ਗਿਆ ਐ, ਜਿੱਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਐ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਮੋਹਨ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਰੈਸਟੋਰੈਂਟ ਵਿੱਚ ਗੋਲੀ ਚੱਲੀ ਹੈ ਅਤੇ ਜਦੋਂ ਉਹਨਾਂ ਨੇ ਆਕੇ ਦੇਖਿਆ ਤਾਂ ਰੈਸਟੋਰੈਂਟ ਦੇ ਮਾਲਿਕ ਮਨਪ੍ਰੀਤ ਸਿੰਘ ਦੇ ਮੋਢੇ ਤੇ ਗੋਲੀ ਲੱਗੀ ਹੋਈ ਸੀ ਜਿਸ ਨੂੰ ਜਖਮੀ ਹਾਲਤ ਵਿੱਚ ਗੁਰਦਾਸਪੁਰ ਦੇ ਨਿਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਉਹਨਾਂ ਨੂੰ ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਰੈਸਟੋਰੈਂਟ ਮਾਲਕ ਨੇ ਆਪਣੇ ਆਪ ਨੂੰ ਖ਼ੁਦ ਗੋਲੀ ਮਾਰੀ ਹੈ। ਪੁਲਿਸ ਗੋਲੀ ਖੁਦ ਮਾਰਨ ਜਾਂ ਅਚਾਨਕ ਚੱਲਣ ਦੀ ਜਾਂਚ ਕਰ ਰਹੀ ਐ।

LEAVE A REPLY

Please enter your comment!
Please enter your name here