ਬਰਨਾਲਾ ਪੁਲਿਸ ਨਸ਼ੀਲੇ ਪਦਾਰਥ ਸਮੇਤ ਦੋ ਕਾਬੂ 100 ਗਰਾਮ ਹੈਰੋਇਨ ਤੇ ਪਿਸਟਲ ਬਰਾਮਦ

0
5

ਬਰਨਾਲਾ ਪੁਲਿਸ ਨੇ ਦੋ ਤਸਕਰਾਂ ਨੂੰ 100 ਗਰਾਮ ਹੈਰੋਇਨ ਤੇ ਪਿਸਟਲ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੂੰ ਇਤਲਾਹ ਮਿਲੀ ਸੀ ਕਿ ਹਰਪ੍ਰੀਤ ਸਿੰਘ ਅਤੇ ਰਾਹੁਲ ਨਾਮ ਦੇ ਨੌਜਵਾਨ ਬਾਹਰੋਂ ਚਿੱਟਾ ਲਿਆ ਕੇ ਬਰਨਾਲਾ ਤੇ ਨੇੜਲੇ ਇਲਾਕਿਆਂ ਵਿਚ ਸਪਲਾਈ ਕਰਦੇ ਹਨ। ਪੁਲਿਸ ਨੇ ਇਤਲਾਹ ਦੇ ਆਧਾਰ ਦੇ ਦੋਵਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ 100 ਗਰਾਮ ਹੈਰੋਇਨ, ਇਕ ਪਿਸਟਲ ਤੇ ਚਾਰ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਸਿਟੀ ਸਤਬੀਰ ਸਿੰਘ ਬੈਂਸ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਹਰਪ੍ਰੀਤ ਸਿੰਘ ਨਿਵਾਸੀ ਧਨੋਲਾ ਅਤੇ ਰਾਹੁਲ ਨਿਵਾਸੀ ਸੇਖਾ ਰੋਡ ਬਰਨਾਲਾ ਬਾਹਰੋਂ ਹੈਰੋਇਨ ਚਿੱਟਾ ਲਿਆ ਕੇ ਬਰਨਾਲਾ ਅਤੇ ਉਸਦੇ ਆਸ ਪਾਸ ਦੇ ਏਰੀਏ ਵਿੱਚ ਤਸਕਰੀ ਕਰਦੇ ਹਨ। ਸੂਚਨਾ ਮਿਲਦੇ ਹੀ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋਂ 100 ਗ੍ਰਾਮ ਹੈਰੋਇਨ ਚਿੱਟਾ ਪਦਾਰਥ ਬਰਾਮਦ ਕੀਤਾ। ਇਸ ਤੋਂ ਬਿਨਾਂ ਉਹਨਾਂ ਕੋਲੋਂ ਇੱਕ ਪਿਸਟਲ ਸਮੇਤ ਚਾਰ ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here