ਨੰਗਲ ਸ਼ਹਿਰ ਦੀ ਵਾਰਡਬੰਦੀ ’ਤੇ ਉੱਠੇ ਸਵਾਲ/ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਪ੍ਰਗਟਾਇਆ ਇਤਰਾਜ਼

0
4

ਨਗਰ ਸ਼ਹਿਰ ਅੰਦਰ ਹੋਣ ਵਾਲੀਆਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਵਾਰਡਬੰਦੀ ਵਿਵਾਦਾਂ ਵਿਚ ਘਿਰ ਗਈ ਐ। ਭਾਜਪਾ ਦੇ ਉਪ ਪ੍ਰਧਾਨ ਸੁਭਾਸ਼ ਸ਼ਰਮਾ ਨੇ ਸਰਕਾਰ ਵੱਲੋਂ ਕਰਵਾਈ ਗਈ ਵਾਰਡਬੰਦੀ ਤੇ ਸਵਾਲ ਖੜ੍ਹੇ ਕੀਤੇ ਹਨ। ਭਾਜਪਾ ਆਗੂ ਦਾ ਇਲਜਾਮ ਐ ਕਿ ਸਰਕਾਰ ਨੇ ਇਹ ਵਾਰਡਬੰਦੀ ਆਪਣੇ ਚਹੇਤਿਆਂ ਨੂੰ ਲਾਭ ਪਹੁੰਚਾਉਣ ਲਈ ਕੀਤੀ ਐ। ਉਨ੍ਹਾਂ ਸਰਕਾਰ ਦੇ ਇਸ ਧੱਕੇ ਖਿਲਾਫ ਰਾਜਪਾਲ ਕੋਲ ਪਹੁੰਚ ਕਰਨ ਦੀ ਗੱਲ ਕਹੀ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨਾ ਮੰਨੀ ਤਾਂ ਉਹ ਇਨਸਾਫ ਲਈ ਅਦਾਲਤ ਦਾ ਦਰਵਾਜਾ ਖੜਕਾਉਣਗੇ।
ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੰਗਲ ਨਗਰ ਕੌਂਸਲ ਦੇ ਚੋਣਾਂ ਨੂੰ ਲੈ ਕੇ ਕੀਤੀ ਕਈ ਵਾਰਡਬੰਦੀ ਪੂਰੀ ਤਰ੍ਹਾਂ ਗਲਤ ਹੈ। ਕਿਉਂਕਿ ਕੇਂਦਰ ਸਰਕਾਰ ਵੱਲੋਂ ਜਨਗਣਨਾ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਵਾਰਡਾਂ ਵਿਚ ਫੇਰ-ਬਦਲ ਨਹੀਂ ਕੀਤਾ ਜਾ ਸਕਦਾ ਪਰ ਪੰਜਾਬ ਸਰਕਾਰ ਵੱਲੋਂ ਫਿਰ ਵੀ ਵਾਰਡ ਬਦਲ ਦਿੱਤੇ ਗਏ ਨੇ।

LEAVE A REPLY

Please enter your comment!
Please enter your name here