Uncategorized ਜਲਾਲਾਬਾਦ ’ਚ ਫੈਕਟਰੀ ਅੰਦਰ ਕਰੰਟ ਲੱਗਣ ਨਾਲ ਨੌਵਜਾਨ ਦੀ ਮੌਤ/ ਵਾਟਰ ਕੂਲਰ ਤੋਂ ਪਾਣੀ ਪੀਣ ਦੌਰਾਨ ਲੱਗਿਆ ਕਰੰਟ By admin - May 15, 2025 0 9 Facebook Twitter Pinterest WhatsApp ਜਲਾਲਾਬਾਦ ਚ ਇਕ ਫੈਕਟਰੀ ਅੰਦਰ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਐ। ਗਗਨਦੀਪ ਸਿੰਘ ਨਾਮ ਦਾ ਨੌਜਵਾਨ ਫੈਕਟਰੀ ਅੰਦਰ ਮਜਦੂਰ ਕਰਨ ਆਇਆ ਸੀ, ਜਿੱਥੇ ਵਾਟਰ ਕੂਲਰ ਤੋਂ ਪਾਣੀ ਪੀਣ ਦੌਰਾਨ ਅਚਾਨਕ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੂਰਾ ਹਾਲ ਐ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਪਰਿਵਾਰ ਦਾ ਇਕੱਲਾ ਕਮਾਉਣ ਵਾਲਾ ਸੀ। ਘਟਨਾ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਭੇਜ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਦੱਸ ਦਈਏ ਕੀ ਗਗਨਦੀਪ ਸਿੰਘ ਦਾ ਪਿਤਾ ਵੀ ਬਿਮਾਰੀ ਦਾ ਸ਼ਿਕਾਰ ਹੈ ਅਤੇ ਉਸਦੀ ਮਾਤਾ ਵੀ ਕੈਂਸਰ ਦੀ ਪੀੜਿਤ ਹੈ ਅਤੇ ਗਗਨਦੀਪ ਸਿੰਘ ਆਪਣੇ ਸਾਰੇ ਭੈਣ ਭਰਾਵਾਂ ਵਿੱਚੋਂ ਵੱਡਾ ਸੀ ਅਤੇ ਜਿਸ ਦੇ ਸਹਾਰੇ ਹੀ ਪਰਿਵਾਰ ਦਾ ਗੁਜ਼ਾਰਾ ਚਲਦਾ ਸੀ ਪਰ ਅਚਾਨਕ ਗਗਨਦੀਪ ਸਿੰਘ ਦੀ ਮੌਤ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਇਸ ਘਟਨਾ ਦੇ ਵਾਪਰਨ ਨਾਲ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਇਸ ਘਟਨਾ ਤੋਂ ਬਾਅਦ ਥਾਣਾ ਸਿਟੀ ਜਲਾਲਾਬਾਦ ਦੀ ਪੁਲਿਸ ਦੇ ਵੱਲੋਂ ਮ੍ਰਿਤਕ ਗਗਨਦੀਪ ਸਿੰਘ ਦੇ ਪਿਤਾ ਬਲਵੀਰ ਸਿੰਘ ਦੇ ਬਿਆਨਾਂ ਉੱਤੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ