ਫਤਹਿਗੜ੍ਹ ਸਾਹਿਬ ’ਚ ਸਰਕਾਰੀ ਅਧਿਕਾਰੀਆਂ ’ਤੇ ਫਾਇਰਿੰਗ/ ਪੰਚਾਇਤ ਜ਼ਮੀਨ ਦਾ ਕਬਜ਼ਾ ਲੈਣ ਗਏ ਸੀ ਅਧਿਕਾਰੀ/ ਦੂਜੀ ਧਿਰ ਨੇ ਚਲਾਈਆਂ ਗੋਲੀਆਂ

0
6

 

ਫਤਹਿਗੜ੍ਹ ਸਾਹਿਬ ਦੇ ਪਿੰਡ ਕਲੇਰ ਖੁਰਦ ਵਿਖੇ ਹਾਲਾਤ ਇਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਇੱਥੇ ਪੰਚਾਇਤੀ ਜ਼ਮੀਨ ਦਾ ਕਬਜ਼ਾ ਲੈਣ ਗਏ ਅਧਿਕਾਰੀਆਂ ਉਤੇ ਦੂਜੀ ਧਿਰ ਵੱਲੋਂ ਫਾਇਰਿੰਗ ਕਰ ਦਿੱਤੀ। ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਇਕ ਟਰੱਕ ਦੀ ਓਟ ਲੈ ਕੇ ਆਪਣਾ ਬਚਾਅ ਕੀਤਾ। ਖਬਰਾਂ ਮੁਤਾਬਕ ਇਕ ਨਾਇਬ ਤਹਿਸੀਲਦਾਰ, ਕਾਨੂੰਗੋ ਤੇ ਪਟਵਾਰੀ ਚਾਰ ਪੁਲਿਸ ਮੁਲਾਜ਼ਮਾਂ ਸਮੇਤ ਮੌਕੇ ਤੇ ਗਏ ਸਨ, ਜਿੱਥੇ ਦੂਜੀ ਧਿਰ ਨੇ ਕੋਈ ਗੱਲ ਕਰਨ ਦੀ ਥਾਂ ਫਾਇਰਿੰਗ ਕਰ ਦਿੱਤੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਐ।
ਮਾਮਲਾ ਕਲੇਰ ਖੁਰਦ ਦੀ 7 ਕਨਾਲ 12 ਮਰਲੇ ਪੰਚਾਇਤੀ ਜਮੀਨ ਦਾ ਹੈ ਜਿਸ ਤੋਂ ਕਬਜ਼ਾ ਛੁਡਾਉਣ ਦੇ ਹੁਕਮ ਮਾਨਯੋਗ ਸੁਪਰੀਮ ਸੈਸ਼ਨ ਕੋਰਟ ਵੱਲੋਂ ਕੱਢੇ ਗਏ ਸਨ। ਇਲਾਕੇ ਦੇ ਪਟਵਾਰੀ ਦਲਬੀਰ ਸਿੰਘ ਅਤੇ ਕਾਨਗੂ ਲਖਵਿੰਦਰ ਸਿੰਘ ਅਨੂਸਾਰ ਜਦੋਂ ਉਹ ਮੌਕੇ ਤੇ ਦੂਜੀ ਧਿਰ ਕੋਲੋਂ ਪੁੱਛਣ ਗਏ ਕਿ ਕੀ ਉਹਨਾਂ ਕੋਲ ਇਸ ਜਮੀਨ‌ ਦਾ ਕੋਈ ਅਦਾਲਤੀ ਸਟੇਜ ਜਾਂ ਫਿਰ ਹੋਰ ਕੋਈ ਕਾਗਜ ਹਨ ਤਾਂ ਦੂਜੀ ਧਿਰ ਨੇ ਕੋਈ ਗੱਲ ਕਰਨ ਦੀ ਬਜਾਏ ਸਿੱਧਾ ਉਹਨਾਂ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ । ਅਧਿਕਾਰੀਆਂ ਵੱਲੋਂ ਇੱਕ ਟਰੱਕ ਦੀ ਓਟ ਲੈ ਕੇ ਜਾਨ ਬਚਾਈ ਗਈ। ਉੱਥੇ ਹੀ ਮੌਕੇ ਤੇ ਪਹੁੰਚੇ ਸਬੰਧਤ ਚੌਂਕੀ ਨਸ਼ਹਿਰਾ ਮੱਝਾ ਸਿੰਘ ਦੇ ਚੌਂਕੀ ਇੰਚਾਰਜ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

LEAVE A REPLY

Please enter your comment!
Please enter your name here