ਅੰਮ੍ਰਿਤਸਰ ’ਚ ਸਾਂਸਦ ਗੁਰਜੀਤ ਔਜਲਾ ਦੀ ਪ੍ਰੈੱਸ ਕਾਨਫਰੰਸ/ ਮਨਰੇਗਾ ਖਤਮ ਕਰਨ ਖਿਲਾਫ ਸੰਗਰਾਮ ਵਿੱਢਣ ਦਾ ਐਲਾਨ

0
9

ਕਾਂਗਰਸੀ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫਰੰਸ ਕਰ ਕੇ ਮਨਰੇਗਾ ਨਾਲ ਛੇੜਛਾੜ ਖਿਲਾਫ ਲੜਾਈ ਵਿੱਢਣ ਦਾ ਐਲਾਨ ਕੀਤਾ ਐ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਗੁਰਜੀਤ ਔਜਲਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਗਰੀਬਾਂ ਲਈ ਬਣੀ ਮਨਰੇਗਾ ਨੂੰ ਖਤਮ ਕਰ ਕੇ ਮਜਦੂਰਾਂ ਦੇ ਹੱਕਾਂ ਨਾਲ ਵੱਡਾ ਧੱਕਾ ਕੀਤਾ ਐ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਮਜਦੂਰਾਂ ਨੂੰ ਇਸ ਕਾਨੂੰਨ ਬਾਰੇ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਐ। ਉਨ੍ਹਾਂ ਕਿਹਾ ਕਿ ਇਸੇ ਤਹਿਤ 8 ਤਰੀਕ ਤੋਂ ਪੰਜਾਬ ਅੰਦਰ ਵੀ ਮੁਹਿੰਮ ਵਿੱਢੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਮਜਦੂਰਾਂ ਨੂੰ ਇਸ ਧੱਕੇ ਖਿਲਾਫ ਇਕਜੁਟ ਕਰ ਕੇ ਕੇਂਦਰ ਨੂੰ ਕਾਨੂੰਨ ਵਾਪਸ ਲੈਣ ਲਈ ਮਜਬੂਰ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਨੇ ਇਸ ਸਕੀਮ ਵਿਚ ਸੂਬਿਆਂ ਦਾ ਹਿੱਸਾ ਵਧਾ ਦਿੱਤਾ ਐ ਜੋ ਇਸ ਸਕੀਮ ਦੇ ਖਤਮ ਹੋਣ ਦਾ ਕਾਰਨ ਬਣੇਗਾ। ਉਨ੍ਹਾਂ ਕਿਹਾ ਕਿ ਸੂਬਿਆਂ ਦੀ ਵਿੱਤੀ ਹਾਲਤ ਪਹਿਲਾਂ ਹੀ ਬਹੁਤ ਮਾੜੇ ਹਨ, ਜਿਸ ਕਾਰਨ ਉਹ ਆਪਣਾ ਬਣਦਾ ਹਿੱਸਾ ਪਾਉਣ ਵਿਚ ਨਾਕਾਮ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੀ ਲੁਕਵੇਂ ਢੰਗ ਨਾਲ ਕੇਂਦਰ ਦੀ ਹਾਂ ਵਿਚ ਹਾਂ ਮਿਲ ਰਹੀ ਐ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿੰਡਾਂ ਅੰਦਰ ਲੋਕਾਂ ਨੂੰ ਘਰ ਦੇ ਨੇੜੇ ਰੁਜਗਾਰ ਦੇਣ ਦਾ ਸੁਪਨਾ ਸੁਜੋਇਆ ਸੀ, ਜਿਸ ਨੂੰ ਮੌਜੂਦਾ ਸਰਕਾਰ ਤੋੜਣ ਦੇ ਰਾਹ ਪਈ ਹੋਈ ਐ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਗਰੀਬ ਨੂੰ ਹੋਰ ਗਰੀਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਬਾਰੇ ਮਜਦੂਰਾਂ ਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ ਐ, ਜਿਸ ਦੀ ਸ਼ੁਰੂਆਤ ਭਲਕੇ ਗੁਰਦਾਸਪੁਰ ਤੋਂ ਹੋਣ ਜਾ ਰਹੀ ਐ। ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਮੁਹਿੰਮ ਵਿਚ ਸਾਥ ਦੇਣ ਦੀ ਅਪੀਲ ਕੀਤੀ। 328 ਪਾਵਨ ਸਰੂਪ ਮਾਮਲੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਅਤੀ ਗੰਭੀਰ ਮਾਮਲਾ ਐ, ਜਿਸ ਦੀ ਡੂੰਘਾਈ ਨਾਲ ਜਾਂਚ ਕਰਵਾ ਕੇ ਅਸਲ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

LEAVE A REPLY

Please enter your comment!
Please enter your name here