ਗੁਰਾਇਆ ’ਚ ਤੂੜੀ ਦੀ ਭਰੀ ਟਰਾਲੀ ਨੂੰ ਲਾਈ ਅੱਗ/ ਸ਼ਰਾਤੀਆਂ ਵੱਲੋਂ ਅੱਗ ਲਾਉਣ ਦਾ ਸ਼ੱਕ/ 3 ਲੱਖ ਦਾ ਹੋਇਆ ਨੁਕਸਾਨ, ਪੁਲਿਸ ਕਰ ਰਹੀ ਜਾਂਚ

0
9

ਜਲੰਧਰ ਅਧੀਨ ਆਉਂਦੇ ਗੁਰਾਇਆ ਦੇ ਪਿੰਡ ਸੰਗ ਢੇਸੀਆਂ ਵਿਚ ਬੀਤੀ ਰਾਤ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਪਰਿਵਾਰ ਦੀ ਹਵੇਲੀ ਅੰਦਰ ਅਚਾਨਕ ਅੱਗ ਲੱਗ ਗਈ। ਹਵੇਲੀ ਦਾ ਮਾਲਕਾਂ ਮੁਤਾਬਕ ਇਹ ਅੱਗ ਕਿਸੇ ਸ਼ਰਾਰਤੀ ਅਨਸਰ ਵਲੋਂ ਲਗਾਈ ਗਈ ਐ। ਅੱਗ ਨਾਲ ਤੂੜੀ ਦੀ ਭਰੀ ਟਰਾਲੀ ਸੜ ਕੇ ਸੁਆਹ ਹੋ ਗਈ ਐ। ਪਰਿਵਾਰ ਦਾ ਇਲਜਾਮ ਐ ਕਿ ਸ਼ਰਾਰਤੀਆਂ ਨੇ ਹਵੇਲੀ ਅੰਦਰ ਖੜ੍ਹੇ ਟਰੈਕਟਰ ਨੂੰ ਵੀ ਅੱਗ ਲਾਉਣ ਦੀ ਕੋਸ਼ਿਸ਼ ਕੀਤੀ। ਅੱਗ ਨਾਲ ਢਾਈ ਤੋਂ 3 ਲੱਖ ਦੇ ਨੁਕਸਾਨ ਦਾ ਅਨੁਮਾਨ ਐ। ਸਥਾਨਕ ਪੁਲਿਸ ਨੇ ਪੀੜਤ ਪਰਿਵਾਰ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ।
ਹਵੇਲੀ ਦੇ ਮਾਲਕ ਗੁਰਿੰਦਰ ਸਿੰਘ ਉਰਫ਼ ਗਿੰਦੀ ਨੇ ਦੱਸਿਆ ਕਿ ਉਹ ਸਵੇਰੇ 4 ਵਜੇ ਆਮ ਵਾਂਗ ਪਸ਼ੂਆਂ ਨੂੰ ਚਾਰਾ ਪਾਉਣ ਲਈ ਹਵੇਲੀ ਆਏ ਸਨ।  ਜਦੋਂ ਉਹ ਹਵੇਲੀ ਪਹੁੰਚਿਆ ਤਾਂ ਉਸਨੇ ਦੇਖਿਆ ਕਿ ਟਰਾਲੀ ਅਤੇ ਤੂੜੀ ਨੂੰ ਅੱਗ ਲੱਗੀ ਹੋਈ ਸੀ। ਉਸ ਨੇ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਪੁਲਿਸ ਨੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਅੱਗ ਤੇ ਕਾਬੂ ਪਾਇਆ।

LEAVE A REPLY

Please enter your comment!
Please enter your name here