ਪੰਜਾਬ ਅਜੀਤ ਅਖਬਾਰ ਦੇ ਮੁੱਖ ਸੰਪਾਦਕ ਨੂੰ ਮਿਲੇ ਮੁੱਖ ਮੰਤਰੀ ਮਾਨ/ ਸੁਪਰੀਮੋ ਕੇਜਰੀਵਾਲ ਤੇ ਮੁਨੀਸ਼ ਸਿਸੋਦੀਆ ਵੀ ਰਹੇ ਮੌਜੂਦ By admin - January 8, 2026 0 16 Facebook Twitter Pinterest WhatsApp ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪੰਜਾਬ ਦੇ ਪ੍ਰਮੁੱਖ ਅਖਬਾਰ ਰੋਜ਼ਾਨਾ ਅਜੀਤ ਦੇ ਮੁੱਖ ਸੰਪਾਦਕ ਬਰਜਿੰਦਰ ਸਿੰਘ ਹਮਦਰਦ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਬਰਜਿੰਦਰ ਸਿੰਘ ਹਮਦਰਦ ਦੀ ਜਲੰਧਰ ਸਥਿਤ ਰਿਹਾਇਸ਼ ਵਿਖੇ ਹੋਈ ਇਸ ਮੁਲਾਕਾਤ ਦੌਰਾਨ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਖਬਰਾਂ ਮੁਤਾਬਕ ਦੋਵਾਂ ਆਗੂਆਂ ਵਿਚਾਲੇ ਵੱਖ ਵੱਖ ਮੁੱਦਿਆਂ ਨੂੰ ਲੈ ਕੇ ਵਿਚਾਰ-ਚਰਚਾ ਹੋਈ ਐ।