ਸਰਪੰਚ ਜਰਮਲ ਸਿੰਘ ਦੇ ਘਰ ਪਹੁੰਚੇ ਅਸ਼ਵਨੀ ਸ਼ਰਮਾ/ ਪਰਿਵਾਰ ਨੂੰ ਮਿਲ ਕੇ ਸਾਂਝਾ ਕੀਤਾ ਦੁੱਖ/ ਘਟਨਾ ਲਈ ਸਰਕਾਰ ਨੂੰ ਦੱਸਿਆ ਜ਼ਿੰਮੇਵਾਰ

0
5

 

ਭਾਜਪਾ ਦਾ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਤਰਨ ਤਾਰਨ ਵਿਖੇ ਬੀਤੇ ਦਿਨ ਕਤਲ ਕੀਤੇ ਗਏ ਸਰਪੰਚ ਜਰਮਲ ਸਿੰਘ ਦੇ ਗ੍ਰਹਿ ਵਿਖੇ ਪਹੁੰਚੇ ਅਤੇ ਪਰਿਵਾਰ ਨੂੰ ਮਿਲ ਕੇ ਦੁੱਖ ਸਾਂਝਾ ਕੀਤਾ। ਪਰਿਵਾਰ ਨਾਲ ਮਿਲਣੀ ਤੋਂ ਬਾਦ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਕਾਨੂੰਨ ਦਾ ਰਾਜ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਐ ਅਤੇ ਲੋਕ ਬਹੁਤ ਡਰੇ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਕਤਲ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਇਆ ਐ।
ਜਗਰਾਉਂ ਦੇ ਪਿੰਡ ਮਾਣੂੰਕੇ ਵਿਖੇ ਕਬੱਡੀ ਖਿਡਾਰੀ ਦੇ ਹੋਏ ਕਤਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ 4 ਸਾਲਾਂ ਦੇ ਰਾਜ ਦੌਰਾਨ ਕਤਲ ਦੀਆਂ ਵੱਡੀਆਂ ਘਟਨਾਵਾਂ ਵਾਪਰ ਚੁੱਕੀਆਂ ਨੇ ਪਰ ਸਰਕਾਰ ਅਪਰਾਧੀਆਂ ਦੇ ਦਿਲਾਂ ਵਿਚ ਪੁਲਿਸ ਦਾ ਡਰ ਪੈਦਾ ਕਰਨ ਵਿਚ ਨਾਕਾਮ ਸਾਬਤ ਹੋਈ ਐ। ਉਨ੍ਹਾਂ ਕਿਹਾ ਕਿ ਤਰਨ ਤਾਰਨ ਸਰਹੱਦੀ ਜ਼ਿਲ੍ਹਾ ਹੈ। ਇੱਥੋਂ ਦੇ ਲੋਕਾਂ ਨੇ ਦੇਸ਼ ਵੰਡ ਤੇ 1984 ਵੇਲੇ ਅਤੀ ਮਾੜੇ ਦਿਨ ਦੇਖੇ ਹਨ ਪਰ ਮੌਜੂਦਾ ਸਮੇਂ ਹਾਲਾਤ ਉਸ ਤੋਂ ਵੀ ਬਦਤਰ ਹੁੰਦੇ ਜਾ ਰਹੇ ਨੇ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਕਤਲੋਗਾਰਤ ਨੂੰ ਰੋਕਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਅਜਿਹੇ ਕਾਰਨਾਮੇ ਕਰਨ ਵਾਲਿਆਂ ਨੂੰ ਸਖਤ ਸਜ਼ਾ ਦੇ ਕੇ ਲੋਕਾਂ ਦੇ ਦਿਲਾਂ ਵਿਚੋਂ ਦਹਿਸ਼ਤ ਕੱਢਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੁੱਝ ਤਾਕਤਾਂ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੀਆਂ ਨੇ। ਉਨ੍ਹਾਂ ਕਿਹਾ ਕਿ ਕੇਵਲ ਬਾਜਪਾ ਹੀ ਹੈ ਜੋ ਯੂ.ਪੀ. ਤੇ ਬਿਹਾਰ ਵਾਂਗ ਪੰਜਾਬ ‘ਚ ਮੁਕੰਮਲ ਸ਼ਾਂਤੀ ਲਿਆ ਸਕਦੀ ਹੈ।

LEAVE A REPLY

Please enter your comment!
Please enter your name here