ਅੰਮ੍ਰਿਤਸਰ ’ਚ ਟਾਰਗੇਟ ਕਿਲਿੰਗ ਦੀ ਵੱਡੀ ਸਾਜ਼ਿਸ਼ ਨਾਕਾਮ/ ਮੁਕਾਬਲੇ ਦੌਰਾਨ ਇਕ ਮੁਲਜ਼ਮ, ਕਾਬੂ, ਦੂਜਾ ਫਰਾਰ/ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਹਨ ਕਾਬੂ ਮੁਲਜ਼ਮ

0
6

ਅੰਮ੍ਰਿਤਸਰ ਪੁਲਿਸ ਨੇ ਟਾਰਗੇਟ ਕਿਲਿੰਗ ਖਿਲਾਫ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ  ਨੂੰ ਮੁਕਾਬਲੇ ਤੋਂ ਬਾਦ ਇਕ ਮੁਲਜਮ ਨੂੰ ਜ਼ਖਮੀ ਹਾਲਤ ਵਿਚ ਗ੍ਰਿਫਤਾਰ ਕਰ ਲਿਆ ਐ ਜਦਕਿ ਉਸ ਦਾ ਦੂਜਾ ਸਾਥੀ ਭੱਜਣ ਵਿਚ ਸਫਲ ਹੋ ਗਿਆ। ਪੁਲਿਸ ਨੇ ਮੁਲਜਮਾਂ ਤੋਂ ਇੱਕ ਆਧੁਨਿਕ ਆਟੋਮੈਟਿਕ ਹਥਿਆਰ, ਇੱਕ ਕਾਰ, ਇਕ ਮੋਟਰਸਾਈਕਲ ਅਤੇ ਹੋਰ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਂਟ ਥਾਣੇ ਦੇ ਐਸਐਚਓ ਜਤਿੰਦਰ ਸਿੰਘ ਨੂੰ ਪੱਕੀ ਸੂਚਨਾ ਮਿਲੀ ਸੀ ਕਿ ਕੁਝ ਗੈਂਗਸਟਰ ਅੰਮ੍ਰਿਤਸਰ ਵਿੱਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ ਹੀ ਮਾਮਲਾ ਦਰਜ ਕੀਤਾ ਗਿਆ ਸੀ, ਜਿਸ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ, ਜਦਕਿ ਦੋ ਹੋਰ ਫ਼ਰਾਰ ਹੋ ਗਏ ਸਨ।
ਫ਼ਰਾਰ ਮੁਲਜ਼ਮਾਂ ਦੀ ਭਾਲ ਦੌਰਾਨ ਪੁਲਿਸ ਨੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ‘ਤੇ ਉਨ੍ਹਾਂ ਨੇ ਪੁਲਿਸ ਪਾਰਟੀ ‘ਤੇ ਫਾਇਰਿੰਗ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਇੱਕ ਮੁਲਜ਼ਮ ਅਦਿਤਿਆ ਰਾਜ ਜ਼ਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਦਕਿ ਦੂਜਾ ਮੌਕੇ ਤੋਂ ਫ਼ਰਾਰ ਹੋ ਗਿਆ। ਪੁਲਿਸ ਕਮਿਸ਼ਨਰ ਨੇ ਖੁਲਾਸਾ ਕੀਤਾ ਕਿ ਇਹ ਸਾਰਾ ਮੋਡਿਊਲ ਜੱਗੂ ਭਗਵਾਨਪੁਰੀਆ ਗੈਂਗ ਨਾਲ ਜੁੜਿਆ ਹੋਇਆ ਹੈ, ਜਿਸਨੂੰ ਵਿਦੇਸ਼ਾਂ ਤੋਂ ਬੈਠੇ ਅੰਮ੍ਰਿਤ ਦਾਲਮ ਅਤੇ ਕੇਸ਼ਵ ਸ਼ਿਵਾਲਾ ਚਲਾ ਰਹੇ ਸਨ।
ਖ਼ਾਸ ਗੱਲ ਇਹ ਹੈ ਕਿ ਇਸ ਗੈਂਗ ਵਿੱਚ ਪਹਿਲੀ ਵਾਰ ਬਿਹਾਰ ਦੇ ਨਲੰਦਾ ਜ਼ਿਲ੍ਹੇ ਦਾ 18 ਸਾਲਾ ਨੌਜਵਾਨ ਅਦਿਤਿਆ ਰਾਜ ਸ਼ਾਮਲ ਕੀਤਾ ਗਿਆ ਸੀ, ਤਾਂ ਜੋ ਪਹਿਚਾਣ ਨੂੰ ਛੁਪਾਇਆ ਜਾ ਸਕੇ ਅਤੇ ਪੁਲਿਸ ਨੂੰ ਸ਼ੱਕ ਨਾ ਹੋਵੇ। ਕਾਰਵਾਈ ਦੌਰਾਨ ਪੁਲਿਸ ਨੇ ਇੱਕ ਆਧੁਨਿਕ ਆਟੋਮੈਟਿਕ ਹਥਿਆਰ, 32 ਬੋਰ ਦਾ ਪਿਸਟਲ, ਇੱਕ ਕਾਰ, ਮੋਟਰਸਾਈਕਲ ਅਤੇ ਹੋਰ ਖ਼ਤਰਨਾਕ ਹਥਿਆਰ ਬਰਾਮਦ ਕੀਤੇ ਹਨ। ਪੁਲਿਸ ਮੁਤਾਬਕ ਇਹ ਗੈਂਗ ਐਕਸੋਰਸ਼ਨ, ਫਾਇਰਿੰਗ ਅਤੇ ਟਾਰਗੇਟ ਕਿਲਿੰਗ ਲਈ ਤਿਆਰ ਕੀਤਾ ਗਿਆ ਸੀ।
ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਕਾਰਵਾਈ ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ ਹੈ ਅਤੇ ਇਸ ਨਾਲ ਇੱਕ ਵੱਡਾ ਜੁਰਮ ਹੋਣ ਤੋਂ ਰੋਕਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਣਜਾਣ ਨੰਬਰਾਂ ਤੋਂ ਆਉਣ ਵਾਲੀਆਂ ਕਾਲਾਂ ਤੋਂ ਸਾਵਧਾਨ ਰਹਿਣ ਅਤੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ, ਤਾਂ ਜੋ ਗੈਂਗਸਟਰਾਂ ਦੇ ਮਨਸੂਬਿਆਂ ਨੂੰ ਸਮੇਂ ‘ਤੇ ਨਾਕਾਮ ਕੀਤਾ ਜਾ ਸਕੇ।

LEAVE A REPLY

Please enter your comment!
Please enter your name here