ਪੰਜਾਬ ਬਟਾਲਾ ’ਚ ਯਾਦਗਾਰੀ ਚੌਂਕ ਲੋਕ ਅਰਪਨ/ ਵਿਧਾਇਕ ਸ਼ੈਰੀ ਕਲਸੀ ਨੇ ਕੀਤਾ ਉਦਘਾਟਨ By admin - January 9, 2026 0 6 Facebook Twitter Pinterest WhatsApp ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਅਤੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਅੱਗੇ ਵਧਾਉਂਦਿਆਂ ਸ਼ਹਿਰ ਵਾਸੀਆਂ ਦੀ ਮੌਜੂਦਗੀ ਵਿੱਚ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਨੂੰ ਸਮਰਪਿਤ ਯਾਦਗਾਰੀ ਚੌਂਕ ਦਾ ਉਦਘਾਟਨ ਕੀਤਾ। ਇਸ ਯਾਦਗਾਰੀ ਚੌਂਕ ਵਿੱਚ ਸ਼ਾਨਦਾਰ ਕਲਾਕ ਟਾਵਰ ਅਤੇ ਲਾਈਟਾਂ ਲਗਾਈਆਂ ਗਈਆਂ ਹਨ। ਵਿਧਾਇਕ ਸ਼ੈਰੀ ਕਲਸੀ ਨੇ ਸ਼ਹਿਰ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਉਹ ਬਟਾਲਾ ਦੇ ਸਰਬਪੱਖੀ ਵਿਕਾਸ ਅਤੇ ਸ਼ਹਿਰ ਦੇ ਅਮੀਰ ਵਿਰਸੇ ਨੂੰ ਸੰਭਾਲਣ ਲਈ ਵਚਨਬੱਧ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਅੱਜ ਦਾ ਦਿਨ ਇਤਿਹਾਸ ਦੇ ਸੁਨਹਿਰਾ ਪੰਨਿਆਂ ਵਿੱਚ ਦਰਜ ਹੋ ਗਿਆ ਹੈ ਅਤੇ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਦੀ ਯਾਦ ਵਿੱਚ ਬਣਾਇਆ ਚੌਂਕ, ਲੋਕਾਂ ਅਤੇ ਨੌਜਵਾਨ ਪੀੜ੍ਹੀ ਨੂੰ ਹਮੇਸ਼ਾ ਆਪਣੀ ਅਮੀਰ ਵਿਰਾਸਤ ਨਾਲ ਜੋੜ ਕੇ ਰੱਖੇਗਾ। ਉਨ੍ਹਾਂ ਕਿਹਾ ਕਿ ਉਹ ਬਟਾਲਾ ਦੇ ਸਰਬਪੱਖੀ ਵਿਕਾਸ, ਬਟਾਲਾ ਨੂੰ ਖੂਬਸੂਰਤ ਬਣਾਉਣ ਅਤੇ ਬਟਾਲਾ ਦੇ ਅਮੀਰ ਵਿਰਸੇ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਵਚਨਬੱਧ ਹਨ ਅਤੇ ਬਟਾਲਾ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਜਦੋ ਦੀ ਲੋਕਾਂ ਨੇ ਉਨਾਂ ਨੂੰ ਜ਼ਿੰਮੇਵਾਰੀ ਸੌਂਪੀ ਹੈ, ਉਹ ਦਿਨ ਰਾਤ ਲੋਕਾਂ ਦੀ ਸੇਵਾ ਕਰਨ ਅਤੇ ਬਟਾਲਾ ਦੇ ਚਹੁਪੱਖੀ ਵਿਕਾਸ ਲਈ ਯਤਨਸ਼ੀਲ ਹਨ।