ਪੰਜਾਬ ਅੰਮ੍ਰਿਤਸਰ ’ਚ ਨਿਹੰਗ ਸਿੰਘਾਂ ਵਿਚਾਲੇ ਝਗੜਾ/ ਵੀਡੀਓ ਵਾਇਰਲ ਕਰ ਕੇ ਲਾਏ ਗੰਭੀਰ ਇਲਜ਼ਾਮ/ ਪੁਲਿਸ ਕਰ ਰਹੀ ਜਾਂਚ By admin - January 9, 2026 0 7 Facebook Twitter Pinterest WhatsApp ਅੰਮ੍ਰਿਤਸਰ ਵਿਚ ਨਿਹੰਗ ਸਿੰਘਾਂ ਦਰਮਿਆਨ ਹੋਏ ਆਪਸੀ ਝਗੜੇ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਮਾਮਲੇ ਵਿੱਚ ਇੱਕ ਨਿਹੰਗ ਸਿੰਘ ਵੱਲੋਂ ਦੂਜੇ ਨਿਹੰਗ ਸਿੰਘ ’ਤੇ ਗੰਭੀਰ ਆਰੋਪ ਲਗਾਏ ਗਏ ਹਨ। ਆਰੋਪ ਲਗਾਉਣ ਵਾਲੇ ਨਿਹੰਗ ਸਿੰਘ ਨੇ ਵਿਰੋਧੀ ਨਿਹੰਗ ਸਿੰਘ ਉਤੇ ਗੰਭੀਰ ਇਲਜ਼ਾਮ ਲਾਉਂਦਿਆਂ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਐ। ਪੁਲਿਸ ਨੇ ਦੋਵੇਂ ਧਿਰਾਂ ਦੇ ਬਿਆਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਸ਼ ਲਾਉਣ ਵਾਲੇ ਨਿਹੰਗ ਸਿੰਘ ਦਾ ਦਾਅਵਾ ਹੈ ਕਿ ਆਰੋਪੀ ਨਿਹੰਗ ਸਿੰਘ ਅਤੇ ਉਸਦੇ ਮੁੰਡੇ ਗੈਰ-ਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਹੋਏ ਹਨ ਅਤੇ ਪਹਿਲਾਂ ਵੀ ਉਨ੍ਹਾਂ ’ਤੇ ਗੰਭੀਰ ਕੇਸ ਦਰਜ ਹੋ ਚੁੱਕੇ ਹਨ। ਉਸ ਨੇ ਦੱਸਿਆ ਕਿ ਬੀਤੇ ਦਿਨ ਉਸ ਦਾ ਪੁੱਤਰ ਗੁਰਦੁਆਰਾ ਸਾਹਿਬ ਦੇ ਲੰਗਰ ਲਈ ਸਬਜ਼ੀ ਲੈ ਕੇ ਆ ਰਿਹਾ ਸੀ ਕਿ ਉਸ ਨੇ ਰਾਹ ਵਿੱਚ ਉਸਨੂੰ ਰੋਕ ਕੇ ਗਾਲਾਂ ਕੱਢੀਆਂ ਗਈਆਂ ਅਤੇ ਜਾਨੋਂ ਮਾਰਨ ਦੀ ਨੀਅਤ ਨਾਲ ਹਮਲਾ ਕਰ ਦਿਤਾ। ਪੀੜਤ ਦਾ ਦਾਅਵਾ ਹੈ ਕਿ ਨੌਜਵਾਨ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਉੱਥੇ ਮੌਜੂਦ ਪੁਲਿਸ ਕਰਮਚਾਰੀਆਂ ਵੱਲੋਂ ਉਸਦੀ ਸੁਰੱਖਿਆ ਕੀਤੀ ਗਈ। ਮਾਮਲੇ ਦੇ ਤਣਾਅਪੂਰਨ ਮਾਹੌਲ ਵਿਚ ਦੋਸ਼ੀ ਨਿਹੰਗ ਸਿੰਘ ਵੱਲੋਂ ਆਪਣੇ ਡੇਰੇ ਦੀ ਛੱਤ ’ਤੇ ਚੜ੍ਹ ਕੇ ਧਮਕੀਆਂ ਦੇਣ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਨਿਹੰਗ ਸਿੰਘ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।