ਅੰਮ੍ਰਿਤਸਰ ਪੁਲਿਸ ਦਾ ਚਾਈਨਾ ਡੋਰ ਖਿਲਾਫ਼ ਐਕਸ਼ਨ/ ਵੇਚਣ ਤੇ ਵਰਤਣ ਵਾਲਿਆਂ ਖਿਲਾਫ ਕਾਰਵਾਈ ਦੀ ਚਿਤਾਵਨੀ

0
3

ਅੰਮ੍ਰਿਤਸਰ ਪੁਲਿਸ ਨੇ ਪਾਬੰਦੀਸ਼ੁਦਾ ਚਾਈਨਾ ਡੋਰ ਖ਼ਿਲਾਫ਼ ਸਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਐ। ਪੁਲਿਸ ਨੇ ਚਾਈਨਾ ਡੋਰ ਵੇਚਣ, ਖਰੀਦਣ ਤੇ ਵਰਤੋਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਸੀਪੀ ਸਾਊਥ ਪ੍ਰਵੇਸ਼ ਚੋਪੜਾ ਨੇ ਦੱਸਿਆ ਕਿ ਚਾਈਨਾ ਡੋਰ ਮਨੁੱਖੀ ਜਾਨ ਅਤੇ ਪੰਛੀਆਂ ਲਈ ਘਾਤਕ ਹੈ, ਜਿਸ ਕਾਰਨ ਇਸ ‘ਤੇ ਪੂਰੀ ਤਰ੍ਹਾਂ ਪਾਬੰਦੀ ਲਾਗੂ ਹੈ।
ਉਨ੍ਹਾਂ ਕਿਹਾ ਕਿ ਜੇ ਕੋਈ ਵੀ ਵਿਅਕਤੀ ਚਾਈਨਾ ਡੋਰ ਦੀ ਵਿਕਰੀ, ਖਰੀਦ ਜਾਂ ਵਰਤੋਂ ਕਰਦਾ ਪਾਇਆ ਗਿਆ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਏਸੀਪੀ ਨੇ ਲੋਕਾਂ ਨੂੰ ਖੁਦ ਤੇ ਪੰਛੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪਾਬੰਦੀਸ਼ੁਦਾ ਚਾਈਨਾ ਡੋਰ ਤੋਂ ਦੂਰ ਰਹਿਣ ਦੀ ਚਿਤਾਵਨੀ ਦਿੱਤੀ
ਇਸੇ ਦੌਰਾਨ ਪੁਲਿਸ ਟੀਮ ਨੇ ਪਤੰਗ ਉਡਾ ਰਹੇ ਲੋਕਾਂ ਦੀ ਜਾਂਚ ਵੀ ਕੀਤੀ। ਪੁਲਿਸ ਨੇ ਡਰੋਨ ਰਾਹੀਂ ਪਤੰਗਾਂ  ਉਡਾਉਣ ਲਈ ਵਰਤੀ ਜਾ ਰਹੀ ਡੋਰ ਦੀ ਜਾਂਚ ਵੀ ਕੀਤੀ। ਪੁਲਿਸ ਨੇ ਆਮ ਜਨਤਾ ਨੂੰ ਵੀ ਚਾਇਨਾ ਡੋਰ ਦੀ ਰੋਕਥਾਮ ਵਿਚ ਸਹਿਯੋਗ ਦ  ਅਪੀਲ ਕੀਤੀ ਹੈ ਤਾਂ ਜੋ ਇਸ ਡੋਰ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here