ਪੰਜਾਬ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਆਤਿਸ਼ੀ ਦੇ ਬਿਆਨ ਦੀ ਨਿੰਦਾ/ ਐਸਜੀਪੀਸੀ ਪ੍ਰਧਾਨ ਤੋਂ ਕਾਰਵਾਈ ਦੀ ਕੀਤੀ ਮੰਗ By admin - January 9, 2026 0 6 Facebook Twitter Pinterest WhatsApp ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਸਿੱਖ ਗੁਰੂਆਂ ਬਾਰੇ ਦਿੱਤੇ ਬਿਆਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਐ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਸਿੱਖ ਗੁਰੂਆਂ ਦੇ ਇਤਿਹਾਸ ਨੂੰ ਪੜ੍ਹ ਲੈਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਦਾ ਬਿਆਨ ਅਤੀ ਨਿੰਦਣਯੋਗ ਹੈ, ਇਸ ਲਈ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸਖਤ ਕਾਰਵਾਈ ਦੀ ਅਪੀਲ ਕਰਦੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਬਾਰੇ ਅਜਿਹੀ ਸ਼ਬਦਾਵਲੀ ਵਰਤਣ ਵਾਲਾ ਮੰਦਬੁੱਧੀ ਮਾਨਸਿਕਤਾ ਵਾਲਾ ਹੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਤੋਂ ਇਸ ਆਗੂ ਖਿਲਾਫ ਸਖਤ ਕਾਰਵਾਈ ਦੀ ਮੰਗ ਕਰਨ ਦੇ ਨਾਲ ਨਾਲ ਵਾਹਿਗੁਰੂ ਅੱਗੇ ਅਜਿਹੇ ਲੋਕਾਂ ਨੂੰ ਸੁਮੱਤ ਬਖਸ਼ਣ ਦੀ ਅਰਦਾਸ ਵੀ ਕਰਦੇ ਹਨ।